ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਪੁਲਵਾਮਾ ਅਤੇ ਸ਼ੋਪੀਆਂ 'ਚ ਹੋਏ ਹੋਏ ਮੁਕਾਬਲੇ 'ਚ 30 ਘੰਟਿਆਂ ਵਿੱਚ 8 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਘਾਟੀ ਵਿੱਚ ਅੱਤਵਾਦ ਵਿਰੁੱਧ ਇਹ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ।
ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਵਿਖੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਜੰਮੂ ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਲਬਾਗ ਸਿੰਘ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਮਸਜਿਦ ਵਿੱਚ ਲੁਕੇ ਅੱਤਵਾਦੀਆਂ ਨੂੰ ਵੀ ਮਾਰ ਦਿੱਤਾ ਹੈ।
ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਪੋਰ ਦੇ ਮੀਜ ਪਿੰਡ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ ਤਿੰਨ ਅਤਿਵਾਦੀ ਮਾਰੇ ਗਏ ਸਨ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਵੀਰਵਾਰ ਨੂੰ ਮੀਜ਼ ਪਿੰਡ ਵਿੱਚ ਇੱਕ ਮੁਕਾਬਲੇ ਦੌਰਾਨ 2 ਅੱਤਵਾਦੀ ਮਸਜਿਦ ਵਿੱਚ ਲੁਕੇ ਹੋਏ ਸਨ।
ਇਸ ਦੇ ਨਾਲ ਹੀ ਸ਼ੋਪੀਆਂ ਦੇ ਮੁਨੰਦ ਖੇਤਰ ਵਿੱਚ ਇੱਕ ਹੋਰ ਮੁਕਾਬਲੇ ਵਿੱਚ ਪੰਜ ਅੱਤਵਾਦੀ ਮਾਰੇ ਗਏ ਹਨ। ਇੱਥੇ ਵੀ ਵੀਰਵਾਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਕੁੱਝ ਅੱਤਵਾਦੀ ਅਜੇ ਵੀ ਖੇਤਰ ਵਿੱਚ ਘਿਰੇ ਹੋਏ ਹਨ।
ਦੱਸ ਦੇਈਏ ਕਿ ਪੁਲਵਾਮਾ ਦੇ ਪੰਪੋਰ ਖੇਤਰ ਦੇ ਮੀਜ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਵੀਰਵਾਰ ਸਵੇਰੇ ਇਸ ਖੇਤਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਵੀਰਵਾਰ ਦੁਪਹਿਰ ਨੂੰ ਇੱਕ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਦੋ ਅੱਤਵਾਦੀ ਆਸਰਾ ਲੈਣ ਲਈ ਨੇੜਲੇ ਮਸਜਿਦ ਵਿੱਚ ਦਾਖਲ ਹੋਏ ਸਨ।