ETV Bharat / bharat

ਜੰਮੂ ਕਸ਼ਮੀਰ: ਪੁਲਵਾਮਾ ਵਿਖੇ ਮੁਠਭੇੜ, ਤਿੰਨ ਅੱਤਵਾਦੀ ਢੇਰ - Pulwama

ਪੁਲਵਾਮਾ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ। ਤਿੰਨ ਅੱਤਵਾਦੀ ਮਾਰੇ ਗਏ। ਏ.ਕੇ-47 ਰਾਈਫਲਾਂ ਅਤੇ ਪਿਸਟਲ ਬਰਾਮਦ। ਅੱਤਵਾਦੀ ਕਿਸ ਸੰਗਠਨ ਨਾਲ ਜੁੜੇ ਸਨ ਇਸ ਬਾਰੇ ਅਜੇ ਜਾਣਕਾਰੀ ਨਹੀਂ।

ਪੁਲਵਾਮਾ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
author img

By

Published : Mar 11, 2019, 10:37 AM IST

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਹੈ। ਇਸ ਮੁਠਭੇੜ ਵਿੱਚ ਤਿੰਨ ਅੱਤਵਾਦੀ ਮਾਰੇ ਗਏ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੱਖਿਆ ਬੁਲਾਰੇ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਤ੍ਰਾਲ ਦੇ ਪਿੰਗਲਿਸ਼ ਇਲਾਕੇ ਵਿੱਚ ਅੱਤਵਾਦੀਆਂ ਦੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਤ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਜਵਾਨਾਂ ਉੱਤੇ ਗੋਲੀਬਾਰੀ ਕੀਤੀ ਤੇ ਫ਼ੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ।

  • Encounter in Tral's Pinglish village: Three terrorists eliminated. Operation still underway. #JammuAndKashmir

    — ANI (@ANI) March 10, 2019 " class="align-text-top noRightClick twitterSection" data=" ">

ਇਸ ਮੁਠਭੇੜ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਏ.ਕੇ-47 ਰਾਈਫਲਾਂ ਅਤੇ ਪਿਸਟਲ ਬਰਾਮਦ ਕੀਤੀਆਂ ਗਈਆਂ ਹਨ। ਇਹ ਤਿੰਨੋਂ ਅੱਤਵਾਦੀ ਕਿਸ ਅੱਤਵਾਦੀ ਸੰਗਠਨ ਨਾਲ ਜੁੜੇ ਸਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਬਾਰੇ ਸੁਰੱਖਿਆ ਬਲਾਂ ਵੱਲੋਂ ਜਾਂਚ ਜਾਰੀ ਹੈ। ਆਮ ਲੋਕਾਂ ਦੀ ਸੁੱਰਖਿਆ ਦੇ ਮੱਦੇਨਜ਼ਰ ਫ਼ੌਜ ਵੱਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।

Intro:Body:

PushpRaj

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.