ETV Bharat / bharat

ਜੰਮੂ ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ,1 ਅੱਤਵਾਦੀ ਢੇਰ - ਸ਼ੋਪੀਆ

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ
author img

By

Published : Jun 21, 2020, 8:57 AM IST

ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸਰਚ ਆਪਰੇਸ਼ਨ ਦੇ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇਲਾਕੇ ਸ਼ੋਪੀਆ ਦੇ ਇੱਕ ਇਲਾਕੇ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ।

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ

ਇਸ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਵੇਖ ਕੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਜਵਾਬੀ ਕਾਰਵਾਈ ਕਰਦਿਆਂ ਫਾਈਰਿੰਗ ਕੀਤੀ। ਇਸ ਮੁਠਭੇੜ 'ਚ ਹੁਣ ਤੱਕ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਭਾਰਤੀ ਫੌਜ ਵੱਲੋਂ ਕਾਰਵਾਈ ਜਾਰੀ ਹੈ।

ਸਰਕਾਰੀ ਅੰਕੜਿਆਂ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਸ ਸਾਲ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ 'ਚ 10 ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ ਕਮਾਂਡਰ ਵੀ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.