ਸ੍ਰੀਨਗਰ: ਨਾਗਰਿਕਤਾ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ(ਐਨਆਰਸੀ) ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਜੰਮੂ-ਕਸ਼ਮੀਰ ਸਰਕਾਰ ਨੇ ਸੂਬੇ ਦਾ ਬਾਹਰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਦੀ ਸਲਾਹ ਦਿੱਤੀ ਹੈ। ਵਿਦਿਆਰਥੀਆਂ ਨੂੰ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਤੋਂ ਬਚਣ ਲਈ ਕਿਹਾ ਗਿਆ ਹੈ।
ਜੰਮੂ-ਕਸ਼ਮੀਰ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਹੈ, "ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਉਹ ਸੋਸ਼ਲ ਮੀਡੀਆ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕੀਤੀ ਜਾਵੇ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਤੋਂ ਦੂਰੀ ਬਣਾ ਕੇ ਰੱਖੀ ਜਾਵੇ ਜੋ ਸ਼ਾਂਤੀ ਨੂੰ ਭੰਗ ਕਰਨ ਦਾ ਕੰਮ ਕਰਦੀ ਹੋਵੇ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੇ ਧਿਆਨ ਨਾ ਦੇਣ।"
ਸਰਕਾਰ ਨੇ ਭੋਪਾਲ, ਜੈਪੁਰ, ਦਿੱਲੀ-ਐਨਆਰਸੀ, ਮੇਰਠ, ਦੇਹਰਾਦੂਨ, ਚੰਡੀਗੜ੍ਹ, ਅਲੀਗੜ੍ਹ, ਪੁਣੇ, ਬੈਂਗਲੁਰੂ, ਚੇੱਨਈ ਅਤੇ ਹੈਦਰਾਬਾਦ ਦੇ ਵਿਦਿਆਰਥੀਆਂ ਲਈ ਮਦਦ ਲਈ ਅਧਿਕਾਰੀ ਦਾ ਨਾਂਅ ਅਤੇ ਉਸ ਦਾ ਫ਼ੋਨ ਨੰਬਰ ਜਾਰੀ ਕੀਤਾ ਹੈ।
ਬਿਆਨ ਵਿੱਚ ਕਿਹਾ ਗਿਆ ਹੈ, "ਬਾਹਰ ਤੋਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਜੰਮੂ-ਕਸ਼ਮੀਰ ਸਰਕਾਰ ਵੱਲੋਂ ਲਾਏ ਗਏ ਸੰਪਰਕ ਅਧਿਕਾਰੀ ਨਾਲ ਸੰਪਰਕ ਕਰਣ ਤਾਂ ਕਿ ਕਿਸੇ ਵੀ ਸ਼ਿਕਾਇਤ ਦਾ ਛੇਤੀ ਹੱਲ ਕੱਢਿਆ ਜਾ ਸਕੇ।"
ਜੰਮੂ-ਕਸ਼ਮੀਰ ਸਰਕਾਰ ਦੇ ਉੱਚ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਕੇਂਦਰ ਪੂਰੇ ਦੇਸ਼ ਭਰ ਵਿੱਚ ਹਨ। ਸਰਕਾਰ ਵਿਦਿਆਰਥੀਆਂ ਦੀ ਕਸ਼ਮੀਰ ਵਾਪਸੀ ਵਿੱਚ ਸਹਾਇਤਾ ਕਰ ਰਹੀ ਹੈ। ਜੇਐਨਯੂ ਦੇ ਵਿਦਿਆਰਥੀਆਂ ਦਾ ਇੱਕ ਗਰੁੱਪ ਜੰਮੂ ਤੋਂ ਸ੍ਰੀਨਗਰ ਆ ਰਿਹਾ ਹੈ ਜੋ ਕਿ ਹਾਲੇ ਰਾਹ ਵਿੱਚ ਹੀ ਹੈ।