ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਨੂੰ ਅੱਤਵਾਦੀ ਤੇ ਸੁਰੱਖਿਆ ਬਲਾਂ ਦੇ ਵਿੱਚ ਮੁੱਠਭੇੜ ਹੋਈ ਸੀ ਜਿਸ 'ਚ ਦੋ ਅੱਤਵਾਦੀ ਮਾਰੇ ਗਏ ਹਨ ਪਰ ਅਜੇ ਵੀ ਇੱਕ ਅੱਤਵਾਦੀ ਦੇ ਲੁੱਕੇ ਹੋਣ ਦੀ ਸੂਚਨਾ ਹੈ। ਲੁੱਕੇ ਹੋਏ ਅੱਤਵਾਦੀ ਦੀ ਭਾਲ ਲਈ ਸੁਰੱਖਿਆ ਬਲਾਂ ਵੱਲੋਂ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਆਪਰੇਸ਼ਨ ਦੌਰਾਨ ਹੀ ਸਥਾਨਕ ਲੋਕਾਂ ਵੱਲੋਂ ਸੁਰੱਖਿਆ ਬਲਾਂ 'ਤੇ ਪੱਥਰਾਅ ਕੀਤਾ ਗਿਆ।
ਇੱਕ ਮ੍ਰਿਤਕ ਅੱਤਵਾਦੀ ਦੀ ਪਹਿਚਾਹਣ ਅਸ਼ਫਾਕ ਤੇ ਕੁਲਗਾਮ ਦੇ ਵਸਨੀਕ ਵਜੋਂ ਹੋਈ ਹੈ ਤੇ ਦੂਜਾ ਅੱਤਵਾਦੀ ਪਾਕਿਸਤਾਨ ਦਾ ਦੱਸਿਆ ਜਾ ਰਿਹਾ ਹੈ ਜਿਸ ਦੀ ਪਹਿਚਾਹਣ ਅਜੇ ਨਹੀਂ ਹੋਈ ਹੈ।
ਸੁਰੱਖਿਆ ਬਲਾਂ ਦੇ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਰੇਬਨ ਇਲਾਕੇ ਦੇ ਖਜਾਪੁਰ 'ਚ ਅੱਤਵਾਦੀਆਂ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਉਥੇ ਘਿਰਾਓ ਕੀਤਾ ਤੇ ਤਲਾਸ਼ੀ ਮੁਹਿੰਮ ਚਲਾਈ ਹੈ।
ਇਹ ਵੀ ਪੜ੍ਹੋ:ਮਜ਼ਦੂਰ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
ਉਨ੍ਹਾਂ ਦੱਸਿਆ ਕਿ ਸਰਚ ਆਪਰੇਸ਼ਨ ਦੌਰਾਨ ਅੱਤਵਾਦਿਆਂ ਨੇ ਇੱਕ ਤਲਾਸ਼ੀ ਦਲ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਅਜੇ ਵੀ ਗੋਲੀਬਾਰੀ ਜਾਰੀ ਹੈ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਬਾਲਾਕੋਟ ਸੈਕਟਰ ਦੀ ਕੰਟਰੋਲ ਰੇਖਾ ਦੇ ਕੋਲ ਬੀਤੀ ਰਾਤ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਗਿਆ ਹੈ। ਸਥਾਨਕ ਪੁਲਿਸ ਤੇ ਸੁਰੱਖਿਆ ਏਜੰਸੀ ਵੱਲੋਂ ਪਾਕਿਸਤਾਨੀ ਨਾਗਰਿਕ ਦੀ ਪੁੱਛ-ਗਿੱਛ ਜਾਰੀ ਹੈ।