ਨਵੀਂ ਦਿੱਲੀ: ਦੇਸ਼ ਦੀ ਪ੍ਰਮੁੱਖ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਇੱਕ ਵਾਰ ਫਿਰ ਬਵਾਲ ਹੋਇਆ ਹੈ। ਖ਼ਬਰਾਂ ਮੁਤਾਬਕ ਕੁੱਝ ਨਕਾਬ ਬੰਨੇ ਹੋਏ ਲੋਕਾਂ ਨੇ ਜੇਐਨਯੂ ਕੈਂਪਸ ਦੇ ਅੰਦਰ ਅਧਿਆਪਕ ਅਤੇ ਅਧਿਆਪਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖ ਰਿਹਾ ਹੈ ਕਿ 50 ਤੋਂ ਜ਼ਿਆਦਾ ਲੋਕ ਮੂੰਹ 'ਤੇ ਨਕਾਬ ਬੰਨ ਕੇ ਕੈਂਪਸ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਹਾਕੀਆਂ, ਰਾਡਾਂ ਅਤੇ ਬੈਟ ਦਿਖਾਈ ਦੇ ਰਹੇ ਹਨ।
ਚਸ਼ਮਦੀਦ ਨੇ ਦੱਸਿਆ ਕਿ ਸ਼ਾਮ 6:30 ਵਜੇ ਤਕਰੀਬਨ 50 ਗੁੰਡੇ ਜੇਐਨਯੂ ਕੈਂਪਸ ਵਿੱਚ ਵੜ ਗਏ ਅਤੇ ਵਿਦਿਆਰਥੀਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਤੋੜ-ਭੰਨ ਕੀਤੀ। ਹਮਲਾਵਰਾਂ ਨੇ ਹੋਸਟਲ 'ਤੇ ਪੱਥਰਬਾਜ਼ੀ ਕੀਤੀ ਅਤੇ ਯੂਨੀਅਨਵਰਸਿਟੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ। ਵਿਦਿਆਰਥੀ ਸੰਘ ਦੀ ਪ੍ਰਧਾਨ ਆਈਸ਼ੀ ਘੋਸ਼ ਨੇ ਕਿਹਾ ਕਿ ਨਕਾਬਪੋਸ਼ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਅਤੇ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਇਸ ਹਮਲੇ ਦੌਰਾਨ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਲੱਗੀ।
ਕੇਜਰੀਵਾਲ ਨੇ ਕੀਤੀ ਨਿਖੇਧੀ
ਇਸ ਘਟਨਾ ਬਾਰੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਜੇ ਐਨ ਯੂ ਵਿੱਚ ਹੋਈ ਹਿੰਸਾ ਨੂੰ ਜਾਣ ਕੇ ਮੈਂ ਬਹੁਤ ਹੈਰਾਨ ਹਾਂ। ਵਿਦਿਆਰਥੀਆਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਪੁਲਿਸ ਨੂੰ ਹਿੰਸਾ ਨੂੰ ਤੁਰੰਤ ਰੋਕਣਾ ਚਾਹੀਦਾ ਹੈ ਅਤੇ ਸ਼ਾਂਤੀ ਬਹਾਲ ਕਰਨੀ ਚਾਹੀਦੀ ਹੈ। ਜੇ ਸਾਡੇ ਵਿਦਿਆਰਥੀ ਕੈਂਪਸ ਅੰਦਰ ਸੁਰੱਖਿਅਤ ਨਹੀਂ ਹਨ ਤਾਂ ਦੇਸ਼ ਕਿਵੇਂ ਅੱਗੇ ਵਧੇਗਾ? ਕੇਜਰੀਵਾਲ ਨੇ ਲੈਫਟੀਨੈਂਟ ਗਵਰਨਰ ਨਾਲ ਗੱਲ ਕਰਦਿਆਂ ਮੰਗ ਕੀਤੀ ਕਿ ਉਹ ਦਿੱਲੀ ਪੁਲਿਸ ਨੂੰ ਨਿਰਦੇਸ਼ ਦੇਣ ਤਾਂ ਜੋ ਸਥੀਤੀ 'ਤੇ ਜਲਦ ਕਾਬੂ ਪਾਇਆ ਜਾ ਸਕੇ।
-
Spoke to Hon’ble LG and urged him to direct police to restore order. He has assured that he is closely monitoring the situation and taking all necessary steps https://t.co/gpRGCCbwGF
— Arvind Kejriwal (@ArvindKejriwal) January 5, 2020 " class="align-text-top noRightClick twitterSection" data="
">Spoke to Hon’ble LG and urged him to direct police to restore order. He has assured that he is closely monitoring the situation and taking all necessary steps https://t.co/gpRGCCbwGF
— Arvind Kejriwal (@ArvindKejriwal) January 5, 2020Spoke to Hon’ble LG and urged him to direct police to restore order. He has assured that he is closely monitoring the situation and taking all necessary steps https://t.co/gpRGCCbwGF
— Arvind Kejriwal (@ArvindKejriwal) January 5, 2020
ਰਾਹੁਲ ਗਾਂਧੀ ਨੇ ਕੀਤਾ ਟਵੀਟ
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਜੇ ਐਨ ਯੂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ 'ਤੇ ਨਕਾਬਪੋਸ਼ ਲੋਕਾਂ ਨੇ ਹਮਲਾ ਕੀਤਾ ਹੈ ਜਿਸ ਵਿਚ ਕਈ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜੋ ਕਿ ਬਹੁਰ ਹੈਰਾਨੀਜਨਕ ਹੈ।
-
The brutal attack on JNU students & teachers by masked thugs, that has left many seriously injured, is shocking.
— Rahul Gandhi (@RahulGandhi) January 5, 2020 " class="align-text-top noRightClick twitterSection" data="
The fascists in control of our nation, are afraid of the voices of our brave students. Today’s violence in JNU is a reflection of that fear.
#SOSJNU pic.twitter.com/kruTzbxJFJ
">The brutal attack on JNU students & teachers by masked thugs, that has left many seriously injured, is shocking.
— Rahul Gandhi (@RahulGandhi) January 5, 2020
The fascists in control of our nation, are afraid of the voices of our brave students. Today’s violence in JNU is a reflection of that fear.
#SOSJNU pic.twitter.com/kruTzbxJFJThe brutal attack on JNU students & teachers by masked thugs, that has left many seriously injured, is shocking.
— Rahul Gandhi (@RahulGandhi) January 5, 2020
The fascists in control of our nation, are afraid of the voices of our brave students. Today’s violence in JNU is a reflection of that fear.
#SOSJNU pic.twitter.com/kruTzbxJFJ
ਦਿੱਲੀ ਪੁਲਿਸ ਹੈੱਡਕੁਆਰਟਰਜ਼ ਬਾਹਰ ਧਰਨਾ
ਇਸ ਹਮਲੇ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਦਿੱਲੀ ਪੁਲਿਸ ਹੈੱਡਕੁਆਰਟਰ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
-
Delhi: Students protest outside Delhi Police headquarters against attack on students at Jawaharlal Nehru University pic.twitter.com/lt62dQIskb
— ANI (@ANI) January 5, 2020 " class="align-text-top noRightClick twitterSection" data="
">Delhi: Students protest outside Delhi Police headquarters against attack on students at Jawaharlal Nehru University pic.twitter.com/lt62dQIskb
— ANI (@ANI) January 5, 2020Delhi: Students protest outside Delhi Police headquarters against attack on students at Jawaharlal Nehru University pic.twitter.com/lt62dQIskb
— ANI (@ANI) January 5, 2020
ਜੇਐਨਯੂ ਦੇ ਸਕੱਤਰ ਸੁਰਜੀਤ ਮੁਸਮਦਾਰ ਨੇ ਦੱਸਿਆ, “ਅਸੀਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚਾਂਸਲਰ ਨੂੰ ਇਸਦਾ ਜ਼ਿੰਮੇਵਾਰ ਮੰਨਦੇ ਹਾਂ। ਅੱਜ ਹੋਸਟਲ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਕਈ ਅਧਿਆਪਕ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ। ਮੈਂ ਬੱਸ ਇਹੀ ਕਹਿੰਦਾ ਹਾਂ ਕਿ ਜਿਸ ਤਰ੍ਹਾਂ ਚਾਂਸਲਰ ਇਸ ਯੂਨੀਵਰਸਿਟੀ ਨੂੰ ਚਲਾ ਰਹੇ ਹਨ ਉਸ ਕਾਰਨ ਦੇ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਯੂਨਿਵਰਸਿਟੀ ਵਿੱਚ ਲੋਕਤੰਤਰਿਕ ਪ੍ਰਕਿਰਿਆ ਦਿਨ-ਬ-ਦਿਨ ਖਤਮ ਹੁੰਦੀ ਜਾ ਰਹੀ ਹੈ।"