ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਪ੍ਰਦਰਸ਼ਨਾਂ ਦੌਰਾਨ ਸ਼ਾਹੀਨ ਬਾਗ ਅਤੇ ਜਾਮੀਆ ਮਿਲੀਆ ਇਸਲਾਮੀਆ ਵਿੱਚ ਭੜਕਾਉ ਭਾਸ਼ਣ ਦੇਣ ਵਾਲੇ ਸ਼ਰਜੀਲ ਇਮਾਮ ਨੂੰ ਬਿਹਾਰ ਦੇ ਜਹਾਨਾਬਾਦ ਤੋਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਸ਼ਰਜੀਲ ਦੇ ਜੱਦੀ ਘਰ 'ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਜਹਾਨਾਬਾਦ ਸੁਪਰਡੈਂਟ ਆਫ਼ ਪੁਲਿਸ (ਐਸਪੀ) ਮਨੀਸ਼ ਕੁਮਾਰ ਦੇ ਮੁਤਾਬਕ ਐਤਵਾਰ ਰਾਤ ਨੂੰ ਕਾਕੋ ਥਾਣਾ ਖੇਤਰ ਦੇ ਇਮਾਮ ਦੇ ਘਰ 'ਤੇ ਛਾਪੇਮਾਰੀ ਕੀਤੀ ਗਈ।