ਮੁੰਬਈ: ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਹੋਈ ਹਿੰਸਾ ਤੋਂ ਬਾਅਦ ਵਿਦਿਆਰਥੀਆਂ ਨੇ ਮੁੰਬਈ ਦੇ ਗੇਟਵੇ ਆਫ ਇੰਡੀਆ ਦੇ ਬਾਹਰ ਪ੍ਰਦਰਸ਼ਨ ਜਾਰੀ ਰੱਖਿਆ।
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜੇਐਨਯੂ ਕੈਂਪਸ ਵਿਚ ਹੋਈ ਹਿੰਸਾ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੱਢਿਆ। ਵਿਦਿਆਰਥੀਆਂ ਨੇ ਇਸ ਹਮਲੇ ਵਿੱਚ ਸ਼ਾਮਲ ਸਾਰੇ ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਜਾਮੀਆ ਤਾਲਮੇਲ ਕਮੇਟੀ ਨੇ ਮੰਗ ਕੀਤੀ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁੰਡਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।
ਜੇਐਨਯੂ ਦੇ ਵਿਦਿਆਰਥੀਆਂ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਨੂੰ ਜ਼ਖ਼ਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਦੱਸ ਦਈਏ ਕਿ ਐਤਵਾਰ ਨੂੰ ਜੇਐਨਯੂ ਵਿੱਚ ਨਕਾਬ ਬੰਨ੍ਹ ਕੇ ਆਏ ਲੋਕਾਂ ਨੇ ਕੈਂਪਸ ਦੇ ਅੰਦਰ ਅਧਿਆਪਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।