ETV Bharat / bharat

ਸਿੰਧੀਆ ਨੇ ਅਮਿਤ ਸ਼ਾਹ ਤੇ ਰਾਜਨਾਥ ਨਾਲ ਕੀਤੀ ਮੁਲਾਕਾਤ - Jyotiraditya Scindia meets Amit Shah

ਵੀਰਵਾਰ ਨੂੰ ਜੋਤੀਰਾਦਿੱਤਿਆ ਸਿੰਧੀਆ ਨੇ ਰਾਜਧਾਨੀ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਸੀਨੀਅਰ ਭਾਜਪਾ ਆਗੂਆਂ ਨੇ ਕਿਹਾ ਕਿ ਸਿੰਧੀਆ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਸਿੰਧੀਆ ਨੇ ਕੀਤੀ ਅਮਿਤ ਸ਼ਾਹ ਤੇ ਰਾਜਨਾਥ ਨਾਲ ਮੁਲਾਕਾਤ

author img

By

Published : Mar 12, 2020, 4:37 PM IST

ਨਵੀਂ ਦਿੱਲੀ: ਭਾਜਪਾ 'ਚ ਸ਼ਾਮਲ ਹੋਣ ਤੋਂ ਇੱਕ ਦਿਨ ਬਾਅਦ ਵੀਰਵਾਰ ਨੂੰ ਜੋਤੀਰਾਦਿੱਤਿਆ ਸਿੰਧੀਆ ਨੇ ਰਾਜਧਾਨੀ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਦੀ ਤਸਵੀਰ ਟਵਿੱਟਰ 'ਤੇ ਸਾਂਝੀ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਸਿੰਧੀਆ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪਾਰਟੀ ਦੇ ਮੱਧ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨੂੰ ਹੋਰ ਮਜ਼ਬੂਤੀ ਮਿਲੇਗੀ।

ਭਾਜਪਾ 'ਚ ਸ਼ਾਮਲ ਹੋਣ 'ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸਿੰਧੀਆ ਦਾ ਪਾਰਟੀ 'ਚ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਵੀ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦਿਆਂ ਲਿਖਿਆ ਕਿ ਸਿੰਧੀਆ ਦੀ ਭਾਜਪਾ 'ਚ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

  • Met with Shri Jyotiraditya Scindia today. I welcome him to the BJP. His joining will help in further strengthening the party. I extend my best wishes to him in all his endeavours. @JM_Scindia pic.twitter.com/84nxoX71Ws

    — Rajnath Singh (@rajnathsingh) March 12, 2020 " class="align-text-top noRightClick twitterSection" data=" ">

ਦੱਸਣਯੋਗ ਹੈ ਕਿ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਸਿੰਧੀਆ ਨੇ ਬੁੱਧਵਾਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਹਾਜ਼ਰੀ 'ਚ ਪਾਰਟੀ 'ਚ ਰਸਮੀ ਤੌਰ 'ਤੇ ਸ਼ਮੂਲੀਅਤ ਕੀਤੀ ਸੀ। ਜਿਸ ਤੋਂ ਬਾਅਦ ਸਿੰਧੀਆ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮੋਦੀ ਦੇ ਹੱਥ ਦੇਸ਼ ਦਾ ਭਵਿੱਖ ਸਰੁੱਖਿਅਤ ਹੈ।

ਸਿੰਧੀਆ ਨੂੰ ਮਿਲਿਆ ਤੋਹਫ਼ਾ

ਬੀਤੇ ਦਿਨੀਂ ਭਾਜਪਾ 'ਚ ਸ਼ਾਮਲ ਹੋਣ ਤੋਂ ਕੁੱਝ ਦੇਰ ਬਾਅਦ ਹੀ ਪਾਰਟੀ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਮੱਧ ਪ੍ਰਦੇਸ਼ ਤੋਂ ਪਾਰਟੀ ਦੇ ਰਾਜ ਸਭਾ ਉਮੀਦਵਾਰ ਵਜੋਂ ਐਲਾਨਿਆ।

ਕਾਂਗਰਸ ਨੇ ਉਡਾਇਆ ਮਜ਼ਾਕ

  • नरेंद्र मोदी जी या अमित शाह जी द्वारा सिंधिया जी के स्वागत में एक ट्वीट तक नहीं..!

    मोदी/शाह जी,
    —कम से कम इतनी जल्दी तो ऐसा मत करो !
    अभी तो 24 घंटे भी नहीं हुये और आप लोगों ने अपमानित करना शुरू भी कर दिया..!

    महाराज हैं ! वही महाराज जिनके इतिहास का ज़िक्र शिवराज जी खूब करते हैं। pic.twitter.com/nGM64j0dV5

    — MP Congress (@INCMP) March 12, 2020 " class="align-text-top noRightClick twitterSection" data=" ">

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਮੱਧ ਪ੍ਰਦੇਸ਼ ਕਾਂਗਰਸ ਨੇ ਜੋਤੀਰਾਦਿੱਤਿਆ ਸਿੰਧੀਆ ਦਾ ਮਜ਼ਾਕ ਉਡਾਇਆ।ਇੱਕ ਟਵੀਟ ਵਿੱਚ ਕਾਂਗਰਸ ਨੇ ਲਿਖਿਆ ਕਿ ਸਿੰਧੀਆ ਦੇ ਸ਼ਾਮਲ ਹੋਣ ਦੇ 24 ਘੰਟੇ ਬਾਅਦ ਵੀ ਪੀਐਮ ਮੋਦੀ ਜਾਂ ਸ਼ਾਹ ਨੇ ਸਿੰਧੀਆ ਦੇ ਸਵਗਾਤ ਵਿੱਚ ਇੱਕ ਟਵੀਟ ਤੱਕ ਨਹੀਂ ਕੀਤਾ ਤੇ ਪਾਰਟੀ ਨੇ 24 ਘੰਟੇ ਦੇ ਅੰਦਰ ਹੀ ਸਿੰਧੀਆ ਨੂੰ ਅਪਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.