ਨਵੀਂ ਦਿੱਲੀ: ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ 22 ਵਿਧਾਇਕਾਂ ਨੇ ਮੰਗਲਵਾਰ ਨੂੰ ਅਸਤੀਫ਼ੇ ਦੇ ਦਿੱਤੇ ਹਨ ਜਿਸ ਕਾਰਨ ਕਮਲਨਾਥ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਜੋਤੀਰਾਦਿੱਤਿਆ ਸਿੰਧੀਆ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਇਸੇ ਨੂੰ ਲੈ ਕੇ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਚੋਣ ਕਮੇਟੀ ਦੀ ਬੈਠਕ ਹੋਈ ਜੋ ਕਿ ਹੁਣ ਖ਼ਤਮ ਹੋ ਚੁੱਕੀ ਹੈ। ਕਿਆਸ ਲਗਾਏ ਜਾ ਰਹੇ ਸਨ ਕਿ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਭਾਜਪਾ ਵਿੱਚ ਅੱਜ ਸ਼ਾਮਲ ਹੋਣਗੇ ਪਰ ਹੁਣ ਉਹ ਅੱਜ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਸੀਨੀਅਰ ਆਗੂ ਮੰਗਲਵਾਰ ਸ਼ਾਮ ਨੂੰ ਪਾਰਟੀ ਹੈੱਡਕੁਆਰਟਰ ਪਹੁੰਚੇ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਥਵਰ ਚੰਦ ਗਹਿਲੋਤ ਤੋਂ ਇਲਾਵਾ ਸਯਦ ਸ਼ਾਹਨਵਾਜ਼ ਹੁਸੈਨ ਆਦਿ ਸ਼ਾਮਲ ਸਨ।