ਨਵੀਂ ਦਿੱਲੀ: ਜੋਤੀਰਾਦਿੱਤਿਆ ਸਿੰਧੀਆ ਤੇ ਭਾਜਪਾ ਕੌਮਾ ਪ੍ਰਧਾਨ ਜੇ ਪੀ ਨੱਡਾ ਭਾਜਪਾ ਮੁੱਖ ਦਫ਼ਤਰ ਵਿੱਚ ਹਨ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਉਪ ਪ੍ਰਧਾਨ ਵਿਨੈ ਸਹਤੱਰਬੁਧੇ, ਕੇਂਦਰੀ ਮੰਤਰੀ ਧਰਮੇਂਦਰ ਪ੍ਰਥਾਨ, ਮੱਧ ਪ੍ਰਦੇਸ਼ ਭਾਜਪਾ ਪ੍ਰਧਾਨ ਬੀਡੀ ਸ਼ਰਮਾ ਵੀ ਮੌਜੂਦ ਰਹੇ ਹਨ। ਸਿੰਧੀਆ ਵਲੋੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੇ ਪੀ ਨੱਡਾ ਨੇ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਅਤੇ ਅੱਜ ਮੈਂ ਆਪਣੇ ਸੀਨੀਅਰ ਨੇਤਾ ਸਵਰਗੀ ਰਾਜਮਾਤਾ ਸਿੰਧੀਆ ਨੂੰ ਯਾਦ ਕਰ ਰਿਹਾ ਹਾਂ।
ਜੇ ਪੀ ਨੱਡਾ ਨੇ ਕਿਹਾ ਕਿ, "ਜੋਤੀਰਾਦਿੱਤਿਆ ਜੀ ਅੱਜ ਉਨ੍ਹਾਂ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ, ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹਾਂ ਅਤੇ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਵੀ ਪੇਸ਼ ਕਰਦਾ ਹਾਂ।"
ਦੱਸ ਦਈਏ ਕਿ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਜੋਤੀਰਾਦਿੱਤਿਆ ਸਿੰਧੀਆ ਨੇ ਕਾਂਗਰਸ ਪਾਰਟੀ ਤੋਂ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਉੱਥੇ ਹੀ ਅੱਜ ਉਹ ਜੇ ਪੀ ਨੱਡਾ ਦੀ ਅਗਵਾਈ ਵਿੱਚ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਬਾਅਦ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ।
ਉੱਥੇ ਹੀ ਦੂਜੇ ਪਾਸੇ, ਮੱਧ ਪ੍ਰਦੇਸ਼ ਤੋਂ ਕਾਂਗਰਸ ਵਿਧਾਇਕ ਜੈਪੁਰ ਵਿਖੇ ਬਯੂਨਾ ਵਿਸਟਾ ਰਿਜ਼ੋਰਟ ਪਹੁੰਚਣਗੇ। ਮੱਧ ਪ੍ਰਦੇਸ਼ ਦੇ ਮੁੱਕ ਮੰਤਰੀ ਅਸ਼ੋਕ ਗਹਿਲੋਤ ਇਨ੍ਹਾਂ ਵਿਧਾਇਕਾਂ ਨੂੰ ਹਵਾਈ ਅੱਡੇ 'ਤੇ ਲੈਣ ਜਾਣਗੇ। ਜੈਪੁਰ ਵਿੱਚ ਵੀ ਲਗਭਗ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ।
ਦੱਸ ਦਈਏ ਕਿ ਮੱਧ ਪ੍ਰਦੇਸ਼ ਸਰਕਾਰ ਵਿੱਚ ਮੰਤਰੀਆਂ ਦੇ ਅਸਤੀਫ਼ੋ ਮਗਰੋਂ ਮਾਮਲਾ ਭੱਖਦਾ ਜਾ ਰਿਹਾ ਹੈ। ਉੱਥੇ ਹੀ ਜੋਤੀਰਾਦਿੱਤਿਆ ਸਿੰਧੀਆ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸਿੰਧੀਆ ਨੇ ਕਿਹਾ ਕਿ ਉਹ ਦੇਸ਼ ਦੀ ਸੇਵਾ ਕਰਨੀ ਚਾਹੁੰਦੇ ਹਨ, ਜੋ ਕਾਂਗਰਸ ਪਾਰਟੀ ਵਿੱਚ ਰਹਿ ਕੇ ਸੰਭਵ ਨਹੀਂ ਹੈ। ਸਿੰਧੀਆ ਦੇ 22 ਸਮਰਥਕ ਵਿਧਾਇਕਾਂ ਨੇ ਵੀ ਆਪੋ-ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਇਨ੍ਹਾਂ ਵਿੱਚੋਂ 6 ਤਾਂ ਕਮਲਨਾਥ ਸਰਕਾਰ ਵਿੱਚ ਮੰਤਰੀ ਵੀ ਸਨ।
ਇਹ ਵੀ ਪੜ੍ਹੋੇ: ਵਫ਼ਾਦਾਰੀ ਨਿਭਾ ਕੇ ਪਛਤਾਏ ਸਿੰਧੀਆ, ਆਪਣਿਆਂ ਨੇ ਹੀ ਰਚੀ ਸਾਜ਼ਿਸ਼