ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਪਹਿਲਾਂ ਪਲਾਜ਼ਮਾ ਬੈਂਕ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਉਹ ਬਾਕੀ ਕੋਰੋਨਾ ਮਰੀਜ਼ਾਂ ਦੀ ਜਾਨ ਨੂੰ ਬਚਾਉਣ ਲਈ ਆਪਣਾ ਪਲਾਜ਼ਮਾ ਦੇਣ।
ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਲਾਜ਼ਮਾ ਬੈਂਕ ਤਾਂ ਹੀ ਸਫ਼ਲ ਹੋਵੇਗਾ ਜਦੋਂ ਲੋਕ ਪਲਾਜ਼ਮਾ ਦਾਨ ਕਰਨਗੇ। ਜੇਕਰ ਲੋਕ ਪਲਾਜ਼ਮਾ ਦਾਨ ਨਹੀਂ ਕਰਨਗੇ ਤਾਂ ਪਲਾਜ਼ਮਾ ਕਿਸ ਤਰ੍ਹਾਂ ਕੋਰੋਨਾ ਮਰੀਜ਼ਾਂ ਨੂੰ ਦਿੱਤਾ ਜਾਵੇਗਾ? ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਲੋਕ ਕੋਰੋਨਾ ਲਾਗ ਤੋਂ ਠੀਕ ਹੋ ਗਏ ਹਨ ਉਹ ਆਪਣਾ ਪਲਾਜ਼ਮਾ ਦਾਨ ਕਰਨ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਜੇਕਰ ਰੱਬ ਨੇ ਤੁਹਾਨੂੰ ਮੌਕਾ ਦਿੱਤਾ ਹੈ ਤਾਂ ਤੁਹਾਨੂੰ ਵੀ ਕਿਸੇ ਦੂਸਰੇ ਦੀ ਜਾਨ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਕਰਨ ਨਾਲ ਕਮਜ਼ੋਰੀ ਹੋ ਸਕਦੀ ਹੈ ਪਰ ਪਲਾਜ਼ਮਾ ਦੇਣ ਨਾਲ ਕਮਜ਼ੋਰੀ ਨਹੀਂ ਹੁੰਦੀ। ਇਸ ਪੂਰੀ ਪ੍ਰਕਿਰਿਆਂ ਨੂੰ 45 ਮਿੰਟ ਤੋਂ 1 ਘੰਟੇ ਤੱਕ ਦਾ ਸਮਾਂ ਲੱਗਦਾ ਹੈ।
ਇਸ ਦੇ ਨਾਲ ਹੀ ਪਲਾਜ਼ਮਾ ਦਾਨ ਕਰਨ ਲਈ ਮੁੱਖ ਮੰਤਰੀ ਨੇ ਇੱਕ ਫੋਨ ਨੰਬਰ ਜਾਰੀ ਕੀਤਾ ਹੈ। ਕੋਰੋਨਾ ਲਾਗ ਤੋਂ ਠੀਕ ਹੋਏ ਲੋਕ ਜੋ ਪਲਾਜ਼ਮਾ ਦਾਨ ਕਰਨਾ ਚਾਹੁੰਦੇ ਹਨ ਉਹ 1031 ਨੰ. 'ਤੇ ਕਾਲ ਕਰ ਸਕਦੇ ਹਨ।
ਇਹ ਵੀ ਪੜ੍ਹੋ:ਲੁਧਿਆਣਾ: ਕੰਟੇਨਮੈਂਟ ਜ਼ੋਨਾਂ 'ਚ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਵਟਸਐਪ ਰਾਹੀਂ ਭੇਜਿਆ ਜਾਵੇਗਾ ਜੁਰਮਾਨਾ