ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਦਾ ਦੇਸ਼ ਵਿੱਚ ਖ਼ਾਸ ਕਰਕੇ ਦਿੱਲੀ ਵਿੱਚ ਵਿਰੋਧ ਹੋ ਰਿਹਾ ਹੈ ਜਿਸ ਕਾਰਨ ਕਈ ਥਾਈ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜਮ ਕੇ ਪੱਥਰਬਾਜ਼ੀ ਵੀ ਹੋਈ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੇ ਟਵੀਟ ਦੇ ਜ਼ਰੀਏ ਅਪੀਲ ਕੀਤੀ ਹੈ।
-
मेरी सभी दिल्लीवासियो से अपील है कि शांति बनाए रखें। एक सभ्य समाज में किसी भी तरह की हिंसा बर्दाश्त नहीं की जा सकती। हिंसा से कुछ हासिल नहीं होगा। अपनी बात शांति से कहनी है।
— Arvind Kejriwal (@ArvindKejriwal) December 17, 2019 " class="align-text-top noRightClick twitterSection" data="
">मेरी सभी दिल्लीवासियो से अपील है कि शांति बनाए रखें। एक सभ्य समाज में किसी भी तरह की हिंसा बर्दाश्त नहीं की जा सकती। हिंसा से कुछ हासिल नहीं होगा। अपनी बात शांति से कहनी है।
— Arvind Kejriwal (@ArvindKejriwal) December 17, 2019मेरी सभी दिल्लीवासियो से अपील है कि शांति बनाए रखें। एक सभ्य समाज में किसी भी तरह की हिंसा बर्दाश्त नहीं की जा सकती। हिंसा से कुछ हासिल नहीं होगा। अपनी बात शांति से कहनी है।
— Arvind Kejriwal (@ArvindKejriwal) December 17, 2019
ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, "ਮੇਰੀ ਸਾਰੇ ਦਿੱਲੀ ਵਾਸੀਆਂ ਨੂੰ ਅਪੀਲ ਹੈ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ। ਇੱਕ ਸੱਭਿਆ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਿੰਸਾ ਤੋਂ ਕੁਝ ਹਾਸਲ ਨਹੀਂ ਹੋਵੇਗਾ। ਆਪਣੀ ਗੱਲ ਸਾਂਤੀ ਨਾਲ ਕਹਿਣੀ ਹੈ।"
ਜ਼ਿਕਰ ਕਰ ਦਈਏ ਕਿ ਅਜੇ ਜਾਮੀਆ ਵਿੱਚ ਵਿਵਾਦ ਰੁਕਿਆ ਨਹੀਂ ਸੀ ਜਦੋਂ ਕਿ ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਲੋਕਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇੱਕ ਥਾਣੇ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ।
ਇਸ ਪ੍ਰਦਰਸ਼ਨ ਤੋਂ ਬਾਅਦ ਬੇਲਕਮ, ਜਾਫਰਾਬਾਦ, ਮੌਜਪੁਰ, ਬਾਬਰਪੁਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ।