ਨਵੀਂ ਦਿੱਲੀ: ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿੱਚ ਦਸਤਕ ਦੇ ਚੁੱਕਿਆ ਹੈ। ਉੱਥੇ ਹੀ ਕੋਰੋਨਾ ਵਾਇਰਸ ਦਾ ਇਕ ਪੌਜ਼ੀਟਿਵ ਕੇਸ ਕੇਰਲਾ ਵਿਚ ਪਾਇਆ ਗਿਆ ਹੈ। ਇਸ ਸਬੰਧੀ ਸਿਹਤ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ।
ਚੀਨ ‘ਚ ਕੋਰੋਨਾ ਵਾਇਰਸ ਕਾਰਨ 38 ਹੋਰ ਲੋਕਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 170 ਹੋ ਗਈ ਹੈ। ਇਸ ਦੇ ਨਾਲ ਹੀ ਚੀਨ ਸਣੇ ਇਸ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 7783 ਤੱਕ ਪਹੁੰਚ ਗਈ ਹੈ। ਦੱਸ ਦਈਏ, ਇਹ ਵਿਦਿਆਰਥੀ ਵੁਹਾਨ ਯੂਨੀਵਰਸਿਟੀ ‘ਚ ਪੜ੍ਹਦਾ ਹੈ ਤੇ ਹਾਲ ਹੀ ‘ਚ ਚੀਨ ਤੋਂ ਭਾਰਤ ਆਇਆ ਹੈ।
ਕੇਰਲ ਦੇ ਇਕ ਹਸਪਤਾਲ ‘ਚ ਉਸ ਦਾ ਇਲਾਜ ਜਾਰੀ ਹੈ। ਰਿਪੋਰਟਾਂ ਮੁਤਾਬਿਕ ਮਰੀਜ਼ ਦੀ ਹਾਲਤ ਸਥਿਰ ਹੈ ਤੇ ਜਿਸ ‘ਤੇ ਬਾਰੀਕੀ ਨਾਲ ਨਜ਼ਰ ਬਣਾ ਕੇ ਰੱਖੀ ਗਈ ਹੈ। ਇਸ ਦੌਰਾਨ ਵਧਦੇ ਖ਼ਤਰੇ ਵਿਚਕਾਰ ਭਾਰਤ ਸਰਕਾਰ ਨੇ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ 16 ਸ਼ੱਕੀ ਮਰੀਜ਼ ਹਨ, ਜੋ ਪਿਛਲੇ ਦਿਨਾਂ 'ਚ ਵਿਦੇਸ਼ ਤੋਂ ਪਰਤੇ ਸਨ।