ETV Bharat / bharat

ਕਲਕੱਤਾ 'ਚ ਸਿੱਖ ਨਾਲ ਬਦਸਲੂਕੀ ਦਾ ਮਾਮਲਾ: ਧਨਖੜ ਨੂੰ ਮਿਲੀ ਬਲਵਿੰਦਰ ਸਿੰਘ ਦੀ ਪਤਨੀ - west bengal

ਸਿੱਖ ਬਲਵਿੰਦਰ ਸਿੰਘ ਨਾਲ ਬਦਸਲੂਕੀ ਕਰਕੇ ਉਸ ਨੂੰ ਹਿਰਾਸਤ 'ਚ ਲੈਣ ਦੇ ਮਾਮਲੇ 'ਚ ਅੱਜ ਬਲਬਿੰਦਰ ਸਿੰਘ ਨੂੰ ਮਿਲਣ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਮਿਲੇ। ਪਰਿਵਾਰਕ ਮੈਂਬਰਾਂ ਨੇ ਬਲਵਿੰਦਰ ਸਿੰਘ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

ਧਨਖੜ ਨੂੰ ਮਿਲੀ ਬਲਵਿੰਦਰ ਸਿੰਘ ਦੀ ਪਤਨੀ
ਧਨਖੜ ਨੂੰ ਮਿਲੀ ਬਲਵਿੰਦਰ ਸਿੰਘ ਦੀ ਪਤਨੀ
author img

By

Published : Oct 14, 2020, 8:58 PM IST

ਪੱਛਮੀ ਬੰਗਾਲ: ਕਲਕੱਤਾ 'ਚ ਸਿੱਖ ਬਲਵਿੰਦਰ ਸਿੰਘ ਨਾਲ ਬਦਸਲੂਕੀ ਕਰਕੇ ਉਸ ਨੂੰ ਹਿਰਾਸਤ 'ਚ ਲੈਣ ਦੇ ਮਾਮਲੇ 'ਚ ਬਲਵਿੰਦਰ ਸਿੰਘ ਨੂੰ ਮਿਲਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜਪਾਲ ਜਗਦੀਪ ਧਨਖੜ ਨੂੰ ਮਿਲੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਬੰਗਾਲ ਦੇ ਲੋਕਾਂ ਅਤੇ ਉੱਥੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਬਲਵਿੰਦਰ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।

ਮਨਜਿੰਦਰ ਸਿੰਘ ਸਿਰਸਾ

ਕਰਮਜੀਤ ਕੌਰ ਦੀ ਲੋਕਾਂ ਨੂੰ ਅਪੀਲ

ਇਸ ਦੇ ਨਾਲ ਹੀ ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਕੇ 'ਤੇ ਮੌਜੂਦ ਰਹੇ। ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਸਿਰਸਾ ਨੇ ਕਿਹਾ ਕਿ ਬਲਬਿੰਦਰ ਇੱਕ ਫ਼ੌਜੀ ਹੈ ਜਿਸ ਨੇ ਦੇਸ਼ ਦੀ ਸੁਰੱਖਿਆ ਲਈ ਲਗਾਤਾਰ ਕੰਮ ਕੀਤਾ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬਲਵਿੰਦਰ 'ਤੇ ਧਾਰਾ 307 ਲਾਉਣਾ ਅਤੇ ਉਸ ਨੂੰ ਅੱਤਵਾਦੀ ਬਣਾ ਕੇ ਪੇਸ਼ ਕਰਨਾ ਦੇਸ਼ ਦੀ ਰੱਖਿਆ ਕਰਨ ਵਾਲੇ ਲੋਕਾਂ ਦਾ ਅਪਮਾਨ ਹੈ। ਦੱਸਣਯੋਗ ਹੈ ਕਿ ਕੋਲਕਾਤਾ ਵਿੱਚ ਭਾਜਪਾ ਦੇ ਪ੍ਰਦਰਸ਼ਨ ਦੇ ਦੌਰਾਨ ਪੁਲਿਸ ਵੱਲੋਂ ਇੱਕ ਸਿੱਖ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈਣ ਦੀ ਵੀਡੀਓ ਵਾਇਰਲ ਹੋਈ ਸੀ।

ਕਰਮਜੀਤ ਕੌਰ

ਇਸ ਸਬੰਧੀ ਭਾਜਪਾ ਦਾ ਦੋਸ਼ ਹੈ ਕਿ ਕੋਲਕਾਤਾ ਪੁਲਿਸ ਨੇ ਪੰਜਾਬ ਦੇ ਬਠਿੰਡਾ ਦੇ ਰਹਿਣ ਵਾਲੇ 43 ਸਾਲਾ ਸਿੱਖ ਬਲਵਿੰਦਰ ਸਿੰਘ ਦੀ ਪੱਗ ਖਿੱਚ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਘਟਨਾ ਹਾਵੜਾ ਮੈਦਾਨ ਇਲਾਕੇ ਦੀ ਹੈ।

ਸਿੱਖ ਬਲਵਿੰਦਰ ਸਿੰਘ ਨਾਲ ਵਾਪਰੀ ਇਸ ਘਟਨਾ ਦੀ ਪੰਜਾਬ ਸਣੇ ਕਈ ਸਿਆਸੀ ਆਗੂਆਂ ਨੇ ਨਿਖੇਧੀ ਵੀ ਕੀਤੀ ਹੈ ਤੇ ਸਾਰੇ ਇੱਕਜੁੱਟ ਹੋ ਕੇ ਬਲਵਿੰਦਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.