ਸ੍ਰੀ ਪਾਉਂਟਾ ਸਾਹਿਬ: ਸਾਹਿਬਜਾਦਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕੀਰਤਨ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਦੂਰ ਦਰਾਡੇ ਤੋਂ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ। ਇਸ ਸਮਾਗਮ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਆਦਿ ਰਾਜਾਂ ਤੋਂ ਸੰਗਤਾ ਗੁਰਦੁਆਰੇ ਪਹੁੰਚ ਕੇ ਨਤਮਸਤਕ ਹੋਈਆਂ।
ਇਹ ਵੀ ਪੜ੍ਹੋ: 'ਵੱਡੇ ਫ਼ਰਕ ਨਾਲ ਜਿੱਤੇਗੀ ਆਪ, ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ'
ਦੱਸ ਦਈਏ ਕਿ ਹਿਮਾਚਲ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਧਰਤੀ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਹੋਇਆ ਸੀ। ਸਿੱਖ ਸੰਗਤਾਂ ਵਿੱਚ ਇਸ ਗੁਰਦੁਆਰੇ ਦੀ ਕਾਫ਼ੀ ਮਾਨਤਾ ਹੈ। ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੀ ਸੰਗਤਾ ਦੂਰੋਂ-ਦੂਰੋਂ ਆਪਣੇ ਪਰਿਵਾਰ ਸਮੇਤ ਪਹੁੰਚ ਕੇ ਨਤਮਸਤਕ ਹੋਣਗੀਆਂ।