ਮੰਦਸੌਰ: ਪਿੰਡ ਫ਼ਤਿਹਪੁਰ ਵਿੱਚ ਸਵੇਰੇ ਤੇਂਦੂਏ ਦੇ ਆਉਣ ਦੀ ਖ਼ਬਰ ਸੁਣ ਕੇ ਦਹਿਸ਼ਤ ਫੈਲ ਗਈ। ਤੇਂਦੂਏ ਨੇ ਕਈ ਲੋਕਾਂ ਉੱਤੇ ਹਮਲਾ ਕਰਦੇ ਹੋਏ ਬਜ਼ੁਰਗ ਔਰਤ ਸਣੇ 4 ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੱਸਿਆ ਦਾ ਰਿਹਾ ਹੈ ਕਿ ਪਿੰਡ ਵਿੱਚ 2 ਤੇਂਦੂਏ ਦਾਖ਼ਲ ਹੋਏ ਸਨ।
ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮਾਮਲੇ ਦੀ ਸੂਚਨਾ ਜੰਗਲਾਤ ਵਿਭਾਗ ਨੂੰ ਦਿੱਤੀ ਪਰ ਉਹ ਸਮੇਂ ਸਿਰ ਨਹੀਂ ਪਹੁੰਚੇ। ਗੁੱਸੇ ਵਿੱਚ ਆਏ ਲੋਕਾਂ ਨੇ ਪਥਰਾਅ ਕਰਦੇ ਹੋਏ ਦੇ ਤੇਂਦੂਏ ਦੇ ਬੱਚੇ ਨੂੰ ਮਾਰ ਦਿੱਤਾ।
ਦੋਵੇਂ ਤੇਂਦੂਏ ਭੇਡਾਂ ਦੇ ਝੁੰਡ ਦਾ ਪਿੱਛਾ ਕਰਦੇ ਹੋਏ ਪਿੰਡ ਵਿੱਚ ਆ ਗਏ ਸਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਮਾਮਲੇ 'ਤੇ ਡੀ.ਐਫ਼.ਓ. ਮਯੰਕ ਚਾਂਦੀਵਾਲ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।