ਬਡਗਾਮ: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਅੱਜ ਬਡਗਾਮ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ 5 ਮਦਦਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਡਗਾਮ ਪੁਲਿਸ ਮੁਤਾਬਕ, ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਇਸ ਵਿੱਚ ਏਕੇ 47 ਰਾਈਫਲ, ਉਸ ਕਾਰਤੂਸਾਂ ਦੇ ਨਾਲ ਹੀ ਲਸ਼ਕਰ ਦੀ ਪ੍ਰਚਾਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ, ਜੰਮੂ-ਕਸ਼ਮੀਰ ਦੀ ਬਡਗਾਮ ਪੁਲਿਸ ਅਤੇ ਆਰਮੀ ਦੀਆਂ ਦੋ ਰਾਸ਼ਟਰੀ ਰਾਈਫਲਾਂ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਰਬਲ ਖੇਤਰ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ 5 ਮਦਦਗਾਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਯੂਏਪੀਏ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰ. 101/2020 ਤਹਿਤ ਥਾਣਾ ਮਗਾਮ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।