ਗੁਵਾਹਾਟੀ: ਅਸਮ ਅਤੇ ਮੇਘਾਲਿਆ ਵਿੱਚ ਸੋਮਵਾਰ ਤੋਂ ਕੁੱਝ ਸਮੇਂ ਲਈ ਸ਼ਰਾਬ ਦੇ ਠੇਕੇ ਖੋਲ੍ਹੇ ਜਾਣਗੇ। ਐਤਵਾਰ ਨੂੰ ਅਧਿਕਾਰੀਆਂ ਨੇ ਇਹ ਐਲਾਨ ਕੀਤਾ। ਅਸਮ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਤੈਅ ਦਿਨਾਂ ਨੂੰ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ। ਉਧਰ ਮੇਘਾਲਿਆ ਵਿੱਚ 13 ਤੋਂ 17 ਅਪ੍ਰੈਲ ਤੱਕ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ।
ਹੁਕਮਾਂ ਮੁਤਾਬਕ ਅਸਮ ਵਿੱਚ ਹਫ਼ਤੇ ਦੇ ਸਾਰੇ ਸੱਤ ਦਿਨ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਫੈਸਲਾ ਕੀਤਾ ਗਿਆ ਹੈ ਅਤੇ ਮੇਘਾਲਿਆ ਵਿੱਚ ਸਿਰਫ਼ ਸ਼ੁੱਕਰਵਾਰ ਤੱਕ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇਗਾ। ਮੇਘਾਲਿਆ 'ਚ ਦੂਰ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਹੋਮ ਡਿਲੀਵਰੀ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 9152 ਹੋਈ ਮਰੀਜ਼ਾਂ ਦੀ ਗਿਣਤੀ, 308 ਮੌਤਾਂ
ਜਾਣਕਾਰੀ ਲਈ ਦੱਸ ਦਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਚੱਲ ਰਹੀ ਹੈ। ਕਈ ਰਾਜਾਂ ਵੱਲੋਂ ਤਾਂ 30 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਪੀੜਤਾਂ ਦੀ ਗਿਣਤੀ 9000 ਤੋਂ ਪਾਰ ਹੋ ਗਈ ਹੈ ਅਤੇ 308 ਲੋਕਾਂ ਦੀ ਮੌਤ ਹੋ ਚੁੱਕੀ ਹੈ।