ETV Bharat / bharat

ਲੌਕਡਾਉਨ 2.0: ਗ੍ਰਹਿ ਮੰਤਰਾਲੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ, 3 ਮਈ ਤੱਕ ਬੰਦ ਰਹੇਗੀ ਆਵਾਜਾਈ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲੋਕਾਂ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਮੁਤਾਬਕ ਹਰ ਤਰ੍ਹਾਂ ਦੀਆਂ ਆਵਾਜਾਈ ਸੇਵਾਵਾਂ 'ਤੇ ਪਾਬੰਦੀ ਜਾਰੀ ਰਹੇਗੀ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਜੁੜੇ ਕੰਮ 'ਚ ਛੋਟ ਦਿੱਤੀ ਗਈ ਹੈ।

ਗ੍ਰਹਿ ਮੰਤਰਾਲੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

author img

By

Published : Apr 15, 2020, 11:26 AM IST

ਨਵੀਂ ਦਿੱਲੀ: ਲੌਕਡਾਉਨ ਪਾਰਟ-2 ਦੇ ਸੰਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਨਵੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਹਰ ਤਰ੍ਹਾਂ ਦੀਆਂ ਆਵਾਜਾਈ ਸੇਵਾਵਾਂ 'ਤੇ ਪਾਬੰਦੀ ਜਾਰੀ ਰਹੇਗੀ। ਇਸ ਤੋਂ ਇਲਾਵਾ ਸੂਬੇ ਦੀਆਂ ਹੱਦਾਂ ਵੀ ਸੀਲ ਹੀ ਰਹਿਣਗੀਆਂ। ਹਾਲਾਂਕਿ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਲਈ ਬਾਹਰ ਜਾਣ ਦੀ ਇਜ਼ਾਜਤ ਦਿੱਤੀ ਗਈ ਹੈ। ਖੇਤੀਬਾੜੀ ਨਾਲ ਜੁੜੇ ਕੰਮ ਦੀ ਛੋਟ ਦਿੱਤੀ ਗਈ ਹੈ।

ਗ੍ਰਹਿ ਮੰਤਰਾਲੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਗ੍ਰਹਿ ਮੰਤਰਾਲੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਦਿਸ਼ਾ ਨਿਰਦੇਸ਼ਾਂ ਮੁਤਾਬਕ

  • ਲੋਕ ਬੱਸ, ਮੈਟਰੋ, ਹਵਾਈ, ਰੇਲ ਰਾਹੀਂ ਯਾਤਰਾ ਨਹੀਂ ਕਰ ਸਕਦੇ।
  • ਸਕੂਲ, ਕਾਲਜ, ਕੋਚਿੰਗ ਸੈਂਟਰ ਵੀ ਬੰਦ ਰਹਿਣਗੇ।
  • ਬਾਹਰ ਨਿਕਲਣ ਵੇਲੇ ਮੂੰਹ ਢੱਕਣਾ ਲਾਜ਼ਮੀ ਹੋਵੇਗਾ।
  • ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਨੂੰ ਜੁਰਮਾਨਾ ਅਦਾ ਕਰਨਾ ਪਏਗਾ।
  • ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿੰਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਬਾਰ 3 ਮਈ ਤੱਕ ਬੰਦ ਰਹਿਣਗੇ।
  • ਲੋਕਾਂ ਦੀ ਅੰਤਰ-ਰਾਜ, ਅੰਤਰ-ਜ਼ਿਲ੍ਹਾ ਆਵਾਜਾਈ 'ਤੇ ਪਾਬੰਦੀ ਰਹੇਗੀ।
  • ਸਾਰੇ ਸਮਾਜਿਕ, ਰਾਜਨੀਤਿਕ, ਖੇਡਾਂ, ਧਾਰਮਿਕ ਸਮਾਗਮਾਂ, ਧਾਰਮਿਕ ਸਥਾਨ, ਪ੍ਰਾਰਥਨਾ ਸਥਾਨ 3 ਮਈ ਤੱਕ ਜਨਤਾ ਲਈ ਬੰਦ ਰਹਿਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਰ ਸਖਤੀ 20 ਅਪ੍ਰੈਲ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ, ਉਹ ਖੇਤਰ ਜੋ ਹਾਟਸਪੌਟ ਨਹੀਂ ਹੋਣਗੇ ਜਾਂ ਜਿਨ੍ਹਾਂ ਨੂੰ ਹੌਟਸਪੌਟਸ ਵਿੱਚ ਬਦਲਣ ਦੀ ਸੰਭਾਵਨਾ ਨਹੀਂ ਹੈ, ਉਨ੍ਹਾਂ ਨੂੰ ਛੋਟ ਦਿੱਤੀ ਜਾਵੇਗੀ। ਅੱਜ ਇਨ੍ਹਾਂ ਛੋਟਾਂ ਬਾਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਜਾਣੋ ਕੀ ਰਹੇਗਾ ਬੰਦ

ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ, ਯਾਤਰੀ ਟ੍ਰੇਨਾਂ, ਹਰ ਕਿਸਮ ਦੀਆਂ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ, ਵਿਦਿਅਕ ਸਿਖਲਾਈ, ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ, ਹੋਟਲ, ਟੈਕਸੀ, ਆਟੋ ਰਿਕਸ਼ਾ, ਸਾਈਕਲ ਰਿਕਸ਼ਾ, ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ, ਜਿੰਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਬਾਰ, ਥੀਏਟਰ, ਕਿਸੇ ਵੀ ਤਰ੍ਹਾਂ ਦਾ ਸਮਾਗਮ, ਸਾਰੇ ਧਾਰਮਿਕ ਸਥਾਨ ਬੰਦ ਰਹਿਣਗੇ। 20 ਤੋਂ ਵੱਧ ਲੋਕਾਂ ਨੂੰ ਅੰਤਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਹੋਵੇਗੀ।

ਇਨ੍ਹਾਂ ਨੂੰ ਮਿਲੀ ਰਿਆਇਤ

ਮੰਤਰਾਲੇ ਦੇ ਅਨੁਸਾਰ 20 ਅਪ੍ਰੈਲ ਤੋਂ ਮਨਜ਼ੂਰੀ ਮਿਲਣ ਵਾਲੀਆਂ ਗਤੀਵਿਧੀਆਂ ਵਿੱਚ ਖੇਤੀਬਾੜੀ, ਬਾਗਬਾਨੀ, ਖੇਤੀਬਾੜੀ, ਖੇਤੀ ਉਤਪਾਦਾਂ ਦੀ ਖਰੀਦ, 'ਮੰਡੀਆਂ' ਸ਼ਾਮਲ ਹੋਣਗੇ। ਨਾਲ ਹੀ, ਏਜੰਸੀਆਂ ਕਿਸਾਨਾਂ ਦੇ ਉਤਪਾਦਾਂ ਦੀ ਖਰੀਦ ਕਰ ਸਕਣਗੀਆਂ। ਮਨਰੇਗਾ ਤਹਿਤ ਕੰਮ ਜਾਰੀ ਰੱਖਣ ਦੀ ਆਗਿਆ ਦਿੱਤੀ ਗਈ ਹੈ। ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਨੂੰ ਰਿਆਇਤ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.