ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਵੱਧ ਰਹੀ ਹੈ। ਸਿਹਤ ਮੰਤਰਾਲੇ ਨੇ ਐਤਵਾਰ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਸੰਯੁਕਤ ਸਿਹਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਸਰਕਾਰ ਸਥਿਤੀ ਅਨੁਸਾਰ ਤਿਆਰ ਹੋ ਰਹੀ ਹੈ। ਲਾਗ ਨੂੰ ਰੋਕਣ ਲਈ ਸਰਕਾਰ ਨੇ ਸੂਬਾ ਸਰਕਾਰ ਨੂੰ 75 ਜ਼ਿਲ੍ਹਿਆਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਐਮਆਰ) ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਕਿਹਾ ਕਿ ਕੋਰੋਨਾ ਦੇ ਪ੍ਰਸਾਰ ਦੀ ਲੜੀ ਨੂੰ ਤੋੜਨ ਲਈ ਸਭ ਤੋਂ ਜ਼ਰੂਰੀ ਹੈ ਕਿ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਕੀਤਾ ਜਾਵੇ।
ਸਿਹਤ ਸਕੱਤਰ ਲਵ ਅਗਰਵਾਲ ਨੇ ਕਿਹਾ, ‘ਅੱਜ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਅਸੀਂ ਲਾਗ ਦੇ ਲਿੰਕ ਨੂੰ ਕਿਵੇਂ ਰੋਕਦੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਰੋਕਣ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ, ਜਿਸ ਨੂੰ ਸਾਡੇ ਲੋਕਾਂ ਦਾ ਪੂਰਾ ਸਮਰਥਨ ਮਿਲਿਆ ਹੈ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਦੀ ਲਾਗ ਲਈ, ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਿਆਂ (75 ਜ਼ਿਲ੍ਹਿਆਂ) ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਕਰਨ, ਜਿਥੇ ਕੋਰੋਨਾ ਨਾਲ ਸੰਕਰਮਿਤ ਲੋਕ ਮਿਲੇ ਹਨ ਅਤੇ ਇਹ ਸੂਚੀ ਰਾਜ ਸਰਕਾਰਾਂ ਆਪਣੇ ਅਨੁਸਾਰ ਵਾਧਾ ਕਰ ਸਕਦੀ ਹੈ।"
ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਰੇਲ ਸੇਵਾਵਾਂ, ਮੈਟਰੋ ਸੇਵਾਵਾਂ ਅਤੇ ਬੱਸ ਸੇਵਾਵਾਂ ਨੂੰ 31 ਮਾਰਚ ਤੱਕ ਬੰਦ ਕੀਤਾ ਜਾ ਰਿਹਾ ਹੈ ਅਤੇ ਰਾਜਾਂ ਨੂੰ ਦੱਸਿਆ ਗਿਆ ਹੈ ਕਿ ਤਾਲਾਬੰਦ ਜ਼ਿਲ੍ਹੇ ਵਿੱਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ 'ਤੇ ਉਹ ਫੈਸਲਾ ਲੈਣ।
ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਕਾਬੂ ਕਰਨ ਲਈ ਆਪਣੀ ਸਮਰੱਥਾ ਵਧਾਉਣ ਤਾਂ ਜੋ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਜਲਦ ਫੈਸਲਾ ਲੈ ਸਕਣ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਕਿਹਾ ਕਿ ਪ੍ਰਸਾਰ ਦੀ ਲੜੀ ਨੂੰ ਤੋੜਨ ਲਈ ਸਭ ਤੋਂ ਆਸਾਨ ਤਰੀਕਾ ਹੈ ਕਿ ਲੋਕਾਂ ਨੂੰ ਬਾਹਰੋਂ ਦੂਰ ਰੱਖਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਵਾਇਰਸ ਹਵਾ ਵਿੱਚ ਮੌਜੂਦ ਨਹੀਂ ਹੈ, ਇਹ ਬੂੰਦਾਂ ਰਾਹੀਂ ਫੈਲਦਾ ਹੈ।
ਕੋਰੋਨਾ ਵਾਇਰਸ ਖ਼ਿਲਾਫ ਇੱਕਜੁਟ ਹੋਇਆ ਭਾਰਤ, ਦੇਸ਼ ਭਰ ਵਿੱਚ ਤਾੜੀਆਂ ਦੀ ਗੂੰਜ
ਭਾਰਗਵ ਨੇ ਕਿਹਾ ਕਿ ਲਾਗ ਦੀ ਜਾਂਚ ਪ੍ਰਾਈਵੇਟ ਲੈਬਾਂ 'ਚ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਜਾਂਚ ਕਰਨ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ, ‘ਅੱਜ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਅਸੀਂ ਲਾਗ ਦੇ ਲਿੰਕ ਨੂੰ ਕਿਵੇਂ ਰੋਕਦੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਰੋਕਣ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ, ਜਿਸ ਨੂੰ ਸਾਡੇ ਲੋਕਾਂ ਦਾ ਪੂਰਾ ਸਮਰਥਨ ਮਿਲਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਬਿਮਾਰੀ ਵਿੱਚ 80 ਫੀਸਦੀ ਲੋਕਾਂ ਨੂੰ ਜ਼ੁਕਾਮ ਹੁੰਦਾ ਹੈ ਅਤੇ ਉਹ ਖ਼ੁਦ ਠੀਕ ਹੋ ਜਾਂਦੇ ਹਨ। ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਵੀ ਨਹੀਂ ਹੁੰਦੀ ਹੈ। 20 ਫੀਸਦੀ ਲੋਕਾਂ ਨੂੰ ਬੁਖਾਰ ਆਉਂਦਾ ਹੈ, ਖਾਂਸੀ ਆਉਂਦੀ ਹੈ। ਇਸ 'ਚ 15 ਫੀਸਦੀ ਲੋਕ ਸਧਾਰਣ ਇਲਾਜ ਤੋਂ ਠੀਕ ਹੋ ਜਾਂਦੇ ਹਨ। 5 ਫੀਸਦੀ ਲੋਕਾਂ ਦਾ ਇਲਾਜ਼ ਹਸਪਤਾਲ ਵਿੱਚ ਕੀਤਾ ਜਾਂਦਾ ਹੈ।