ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਲੌਕਡਾਊਨ 30 ਜੂਨ ਤੋਂ ਬਾਅਦ ਵੀ ਜਾਰੀ ਰੱਖਣ ਦੇ ਸੰਕੇਤ ਦਿੱਤੇ ਹਨ। ਠਾਕਰੇ ਨੇ ਐਤਵਾਰ ਨੂੰ ਦੁਪਹਿਰ ਵਿੱਚ ਰਾਜ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅਜਿਹਾ ਨਾ ਸੋਚਿਆ ਜਾਵੇ ਕਿ 30 ਜੂਨ ਤੋਂ ਬਾਅਦ ਲੌਕਡਾਊਨ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਵੀ ਹੈ।
ਠਾਕਰੇ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਅਤੇ ਮੌਨਸੂਨ ਦੇ ਦਿਨਾਂ ਵਿੱਚ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਤੋਂ ਵੀ ਹਰ ਇੱਕ ਨੂੰ ਸਾਵਧਾਨ ਰਹਿਣਾ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਡਾਕਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਮਹਾਂਮਾਰੀ ਦੇ ਮੱਦੇਨਜ਼ਰ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਦੀ ਅਪੀਲ ਕੀਤੀ।
ਉੱਥੇ ਹੀ ਮੁੰਬਈ ਪੁਲਿਸ ਨੇ ਲੋਕਾਂ ਨੂੰ ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕਰਦੇ ਹੋਏ ਐਤਵਾਰ ਨੂੰ ਹੈਸ਼ਟੈਗ ਮਿਸ਼ਨ ਬਿਗਿਨ ਅਗੇਨ ਦੇ ਤਹਿਤ ਕਈ ਉਪਾਵਾਂ ਦੀ ਘੋਸ਼ਣਾ ਕੀਤੀ। ਡਿਪਟੀ ਕਮਿਸ਼ਨਰ ਪੁਲਿਸ ਅਤੇ ਮੁੰਬਈ ਪੁਲਿਸ ਦੇ ਬੁਲਾਰੇ ਪ੍ਰਣਯ ਅਸ਼ੋਕ ਨੇ ਕਿਹਾ ਕਿ ਭੋਜਨ, ਸਬਜ਼ੀਆਂ, ਬਾਜ਼ਾਰਾਂ, ਸੈਲੂਨ, ਨਾਈ ਦੀਆਂ ਦੁਕਾਨਾਂ ਲਈ ਸਿਰਫ਼ 2 ਕਿਲੋਮੀਟਰ ਦੇ ਘੇਰੇ ਅੰਦਰ ਜ਼ਰੂਰੀ ਗਤੀਵਿਧੀਆਂ ਲਈ ਬਾਹਰੀ ਗਤੀਵਿਧੀਆਂ ਜਾਰੀ ਰੱਖੀਆਂ ਗਈਆਂ ਹਨ।
ਇਹ ਵੀ ਪੜ੍ਹੋ:ਜੰਮੂ-ਕਸ਼ਮੀਰ: ਪਾਕਿ ਨੇ ਬਾਹਰੀ ਲੋਕਾਂ ਨੂੰ ਜਾਰੀ ਨਿਵਾਸ ਪ੍ਰਮਾਣ ਪੱਤਰਾਂ ਨੂੰ ਕੀਤਾ ਖ਼ਾਰਜ