ETV Bharat / bharat

ਕੋਰੋਨਾ ਵਾਇਰਸ ਦੀ ਜੰਗ 'ਚ ਤਾਲਾਬੰਦੀ ਹੀ ਹਥਿਆਰ: ਗਿਰੀਰਾਜ ਸਿੰਘ

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਲਾਬੰਦੀ ਕਰਨ ਦੇ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਤਾਲਾਬੰਦੀ ਹੀ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਦੀ ਅਗਵਾਈ ਕਰਨ ਵਾਲਾ ਇਕਲੌਤਾ ਹਥਿਆਰ ਹੈ।

author img

By

Published : Apr 18, 2020, 10:03 AM IST

Lockdown is the only weapon
ਕੇਂਦਰੀ ਮੰਤਰੀ ਗਿਰੀਰਾਜ ਸਿੰਘ

ਨਵੀਂ ਦਿੱਲੀ: ਕੇਂਦਰੀ ਪਸ਼ੂ ਅਤੇ ਮੱਛੀ ਪਾਲਣ ਮੰਤਰੀ ਗਿਰੀਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਤਾਲਾਬੰਦੀ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਨ ਦਾ ਇਕੋ ਇਕ ਸਰਬੋਤਮ ਢੰਗ ਦੱਸਿਆ। ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੌਜੂਦਾ ਹਾਲਾਤਾਂ ਵਿੱਚ ਕੋਵਿਡ-19 ਵਿਰੁੱਧ ਲੜਨ ਲਈ ਤਾਲਾਬੰਦੀ ਇਕਲੌਤਾ ਹਥਿਆਰ ਹੈ। ਰਾਜਾਂ ਦੇ ਮੁੱਖ ਮੰਤਰੀਆਂ, ਡਬਲਯੂਐਚਓ ਤੇ ਹੋਰ ਦੇਸ਼ਾਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਦੇਸ਼ ਭਰ ਵਿੱਚ ਤਾਲਾਬੰਦੀ ਦੇ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ।"

ਉਨ੍ਹਾਂ ਕਿਹਾ, “ਜੇਕਰ ਤਾਲਾਬੰਦੀ ਲਾਗੂ ਨਾ ਕੀਤੀ ਜਾਂਦੀ ਤਾਂ ਭਾਰਤ ਨੂੰ ਸਪੇਨ, ਇਟਲੀ, ਅਮਰੀਕਾ ਤੇ ਹੋਰ ਦੇਸ਼ਾਂ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪਵੇਗਾ। ਜਦੋਂ ਤੱਕ ਕੋਰੋਨਾ ਵਾਇਰਸ ਲਈ ਕੋਈ ਢੁੱਕਵੀਂ ਦਵਾਈ ਨਹੀਂ ਮਿਲਦੀ, ਉਦੋਂ ਤੱਕ ਲੋਕਾਂ ਨੂੰ ਤਾਲਾਬੰਦੀ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਫੈਲਾਉਣ ਨੂੰ ਰੋਕਣ ਲਈ 3 ਮਈ ਤੱਕ ਤਾਲਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੱਥੇ ਹੌਟਸਪੌਟ ਦੀ ਸਥਿਤੀ ਨਹੀਂ ਹੋਵੇਗੀ, ਉੱਥੇ 20 ਅਪ੍ਰੈਲ ਤੋਂ ਬਾਅਦ ਕੁਝ ਆਰਾਮ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕੋਵਿਡ ਅਤੇ ਖੇਤੀਬਾੜੀ: ਭੁੱਖ ਨਾਲ ਲੜਨ ਦਾ ਰਾਹ

ETV Bharat Logo

Copyright © 2024 Ushodaya Enterprises Pvt. Ltd., All Rights Reserved.