ETV Bharat / bharat

ਲੋਕ ਸਭਾ ਚੋਣਾਂ ਨਤੀਜੇ: ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ ਗਿਣਤੀ, ਤਿਆਰੀਆਂ ਮੁਕੰਮਲ

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸਾਰੇ 542 ਸੰਸਦੀ ਹਲਕਿਆਂ ਵਿੱਚ ਭਲਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਤਹਿਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਫ਼ੋਟੋ
author img

By

Published : May 23, 2019, 1:34 AM IST

ਨਵੀਂ ਦਿੱਲੀ: ਲੋਕ ਸਭਾ ਦੀ 543 ਸੀਟਾਂ 'ਚੋਂ 542 ਸੀਟਾਂ ਤੇਂ ਸੱਤ ਗੇੜਾਂ 'ਚ ਹੋਈ ਵੋਟਿੰਗ ਤੋਂ ਬਾਅਦ ਗਿਣਤੀ ਲਈ ਸਾਰੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਾਰੀ ਲੋਕ ਸਭਾ ਸੀਟਾਂ ਲਈ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋ ਜਾਵੇਗੀ।
ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਪਹਿਲੀ ਵਾਰ ਈਵੀਐੱਮ ਗਿਣਤੀ ਨਾਲ ਵੋਟਰਾਂ ਵੱਲੋਂ ਤਸਦੀਕਸ਼ੁਦਾ ਪੇਪਰ ਆਡਿਟ ਪਰਚੀਆਂ (VVPATs) ਨੂੰ ਮਿਲਾਉਣ ਕਾਰਨ ਨਤੀਜਿਆਂ ਵਿੱਚ ਕਾਫ਼ੀ ਦੇਰੀ ਹੋਣ ਦੀ ਸੰਭਾਵਨਾ ਹੈ।

ਉੱਥੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੋਟਾਂ ਦੀ ਗਿਣਤੀ ਵਾਲੇ ਦਿਨ ਹਿੰਸਾ ਹੋਣ ਦੇ ਖਦਸ਼ੇ ਨੂੰ ਪ੍ਰਗਟਾਉਂਦਿਆਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ, DGP ਨੂੰ ਸਾਵਧਾਨ ਕੀਤਾ ਹੈ। ਗ੍ਰਹਿ ਮੰਤਰਾਲੇ ਨੂੰ ਹਿੰਸਾ ਦਾ ਡਰ ਹੈ। ਸਾਰੇ ਸੂਬਿਆਂ ਦੇ DGP ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਨੂੰ ਕਿਹਾ ਗਿਆ ਹੈ।

ਦੱਸ ਦਈਏ, ਲੋਕ ਸਭਾ ਚੋਣਾਂ ਲਈ 7 ਗੇੜਾਂ ਵਿੱਚ ਹੋਈ ਵੋਟਿੰਗ ਤੋਂ ਬਾਅਦ 542 ਸੀਟਾਂ ਤੇ 8,000 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਸਵੇਰੇ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਹੋ ਜਾਵੇਗਾ। ਹਾਲਾਂਕਿ ਵਿਰੋਧੀ ਧਿਰਾਂ ਨੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਖ਼ਾਰਿਜ ਕਰਦਿਆਂ ਹੋਇਆਂ ਕਾਂਗਰਸ ਸਮੇਤ ਹੋਰ ਪਾਰਟੀਆਂ ਦੀ ਮੌਜੂਦਗੀ ਵਾਲੇ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ।

ਲੋਕ ਸਭਾ ਚੋਣਾਂ ਲਈ 11 ਅਪ੍ਰੈਲ ਤੋਂ 19 ਮਈ ਤੱਕ ਸੱਤ ਗੇੜਾਂ ਵਿੱਚ ਹੋਈ ਵੋਟਿੰਗ 'ਚ 90.99 ਕਰੋੜ ਵੋਟਰਾਂ 'ਚੋਂ ਲਗਭਗ 67.11 ਫ਼ੀਸਦੀ ਲੋਕਾਂ ਨੇ ਵੋਟ ਪਾ ਕੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ ਹੈ। ਭਾਰਤੀ ਸੰਸਦੀ ਚੋਣਾਂ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਮਤਦਾਨ ਹੈ।

ਚੋਣ ਕਮਿਸ਼ਨ ਨੇ ਹੁਣ ਤੱਕ ਸਵੇਰੇ ਹੋਣ ਵਾਲੀ ਗਿਣਤੀ ਲਈ ਬਣਾਏ ਗਏ ਕੇਂਦਰਾ ਦੀ ਗਿਣਤੀ ਨਹੀਂ ਦੱਸੀ ਹੈ। ਪ੍ਰਕਿਰਿਆ ਮੁਤਾਬਕ ਪਹਿਲਾਂ ਜਿਨ੍ਹਾਂ ਨਾਗਰਿਕਾਂ ਨੇ ਡਾਕ ਰਾਹੀਂ ਵੋਟ ਪਾਈ, ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਦੱਸ ਦਈਏ, ਡਿਊਟੀ 'ਤੇ ਤਾਇਨਾਤ ਸਰਵਿਸ ਵੋਟਰਾਂ ਦੀ ਗਿਣਤੀ ਲਗਭਗ 18 ਲੱਖ ਹੈ।

ਭਾਰਤੀ ਸੰਸਦੀ ਚੋਣਾਂ ਵਿੱਚ ਇਹ ਸਭ ਤੋਂ ਵੱਧ ਮਤਦਾਨ ਹੈ। ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਦੇ ਨਤੀਜਿਆਂ ਦਾ ਮਿਲਾਣ ਪੇਪਰ ਟ੍ਰੇਲ ਮਸ਼ੀਨਾਂ 'ਚੋਂ ਨਿੱਕਲਣ ਵਾਲੀਆਂ ਪਰਚੀਆਂ ਨਾਲ ਕੀਤਾ ਜਾਵੇਗਾ। ਇਹ ਮਿਲਾਣ ਪ੍ਰਤੀ ਵਿਧਾਨ ਸਭਾ ਖੇਤਰ ਵਿੱਚ ਪੰਜ ਪੋਲਿੰਗ ਸਟੇਸ਼ਨਾਂ 'ਤੇ ਹੋਵੇਗਾ।

Intro:Body:

Gurdaspur

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.