ETV Bharat / bharat

ਨਾਗਰਿਕਤਾ ਸੋਧ ਬਿਲ ਲੋਕ ਸਭਾ ਵਿੱਚ ਪਾਸ - ਨਾਗਰਿਕਤਾ ਸੋਧ ਬਿਲ

ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿਲ ਪਾਸ ਕਰ ਦਿੱਤਾ ਗਿਆ ਹੈ। ਬਿਲ ਦੇ ਹੱਕ ਵਿੱਚ 311 ਅਤੇ ਇਸ ਦੇ ਵਿਰੋਧ ਵਿੱਚ 80 ਵੋਟਾਂ ਪਈਆਂ ਹਨ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਕਾਂਗਰਸ ਨੇਤਾ ਮਨੀਸ਼ ਤਿਵਾੜੀ, ਸੰਸਦ ਅਸਦੁਦੀਨ ਓਵੈਸੀ ਸਮੇਤ ਕਈ ਵਿਰੋਧੀ ਧਿਰਾਂ ਨੇ ਵਿਰੋਧ ਕੀਤਾ ਹੈ।

ਨਾਗਰਿਕਤਾ ਸੋਧ ਬਿਲ ਲੋਕ ਸਭਾ ਵਿੱਚ ਪਾਸ
ਫ਼ੋਟੋ
author img

By

Published : Dec 10, 2019, 8:12 AM IST

ਨਵੀਂ ਦਿੱਲੀ: ਸੋਮਵਾਰ ਨੂੰ ਦੇਰ ਰਾਤ ਚੱਲੀ ਚਰਚਾ ਤੋਂ ਬਾਅਦ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿਲ-2019 ਪਾਸ ਕਰ ਦਿੱਤਾ ਗਿਆ। ਬਿੱਲ ਦੇ ਹੱਕ ਵਿੱਚ 311 ਅਤੇ ਇਸ ਦੇ ਵਿਰੋਧ ਵਿੱਚ 80 ਵੋਟਾਂ ਪਈਆਂ ਹਨ। ਸ਼ਿਵਸੇਨਾ ਨੇ ਇਸ ਬਿਲ ਦੇ ਹੱਕ ਵਿੱਚ ਮਤਦਾਨ ਕੀਤਾ ਹੈ। ਨਵੇਂ ਬਿੱਲ ਦੇ ਤਹਿਤ ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਤੋਂ ਆਏ ਹਿੰਦੂ, ਸਿੱਖ, ਈਸਾਈ, ਬੋਧ, ਜੈਨ ਅਤੇ ਪਾਰਸੀ ਸ਼ਰਨਾਰਥੀਆਂ ਨੂੰ ਨਾਗਰਿਕਤਾ ਪ੍ਰਾਪਤ ਕਰ 'ਚ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਹੁਣ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰਨ ਲਈ 11 ਸਾਲ ਨਹੀਂ, ਬਲਕਿ 6 ਸਾਲ ਤੱਕ ਦੇਸ਼ ਵਿੱਚ ਰਹਿਣਾ ਲਾਜ਼ਮੀ ਹੋਵੇਗਾ।

ਵੇਖੋ ਵੀਡੀਓ

ਸਦਨ ਵਿੱਚ ਚੱਲੀ ਚਰਚਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਬਿੱਲ ਲੱਖਾਂ ਕਰੋੜਾਂ ਸ਼ਰਨਾਰਥੀਆਂ ਨੂੰ ਤਸ਼ੱਦਦ ਦੀ ਜ਼ਿੰਦਗੀ ਤੋਂ ਮੁਕਤ ਕਰਨ ਦਾ ਸਾਧਨ ਬਣਨ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਿੱਲ ਦੇ ਰਾਹੀਂ ਉਨ੍ਹਾਂ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂਬਰਾਂ ਨੇ ਆਰਟੀਕਲ-14 ਦਾ ਹਵਾਲਾ ਦਿੰਦੇ ਹੋਏ ਇਸ ਨੂੰ ਗੈਰ ਸੰਵਿਧਾਨਕ ਦੱਸਿਆ ਹੈ, ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਗੈਰ ਸੰਵਿਧਾਨਕ ਨਹੀਂ ਹੈ ਅਤੇ ਨਾ ਹੀ ਇਹ ਆਰਟੀਕਲ -14 ਦੀ ਉਲੰਘਣਾ ਕਰਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜੇ ਇਸ ਦੇਸ਼ ਦੀ ਵੰਡ ਧਰਮ ਦੇ ਅਧਾਰ 'ਤੇ ਨਾ ਹੁੰਦੀ, ਤਾਂ ਮੈਨੂੰ ਕੋਈ ਬਿੱਲ ਲਿਆਉਣ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਨੇ ਕਿਹਾ ਕਿ ਉਹ ਹਿੱਸਾ ਜਿੱਥੇ ਵਧੇਰੇ ਮੁਸਲਮਾਨ ਰਹਿੰਦੇ ਸਨ, ਉਹ ਪਾਕਿਸਤਾਨ ਬਣ ਗਿਆ ਅਤੇ ਦੂਜਾ ਹਿੱਸਾ ਭਾਰਤ ਬਣ ਗਿਆ। ਹੁਣ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਵੇਖੋ ਵੀਡੀਓ

ਸ਼ਾਹ ਨੇ ਕਿਹਾ, ਨਾਗਰਿਕਤਾ ਬਿੱਲ ਪਿੱਛੇ ਕੋਈ ਰਾਜਨੀਤਿਕ ਏਜੰਡਾ ਨਹੀਂ ਹੈ। ਅਸੀਂ ਨਾਗਰਿਕਤਾ ਬਿੱਲ ਨੂੰ ਲਾਗੂ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਨੇ ਕਿਹਾ ਮੈਂ ਸਦਨ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਸ ਨਾਲ ਲੋਕਾਂ ਨੂੰ ਨਿਆਂ ਮਿਲੇਗਾ। ਲੋਕ 70 ਸਾਲਾਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਇਹ ਸੰਵਿਧਾਨਕ ਪ੍ਰਕਿਰਿਆ ਹੈ।

ਵੇਖੋ ਵੀਡੀਓ

ਮਨੀਸ਼ ਤਿਵਾੜੀ ਨੇ ਕੀਤਾ ਵਿਰੋਧ
ਇਸ ਮਾਮਲੇ 'ਤੇ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਕਿਹਾ,"ਜੇ ਕੋਈ ਸ਼ਰਨਾਰਥੀ ਸਾਡੇ ਤੋਂ ਸ਼ਰਨ ਮੰਗਦਾ ਹੈ, ਤਾਂ ਸਾਡਾ ਫਰਜ਼ ਬਣਦਾ ਹੈ ਕਿ ਉਸ ਨੂੰ ਉਸ ਦੇ ਧਰਮ ਨੂੰ ਵੇਖੇ ਬਿਨਾਂ ਹੀ ਪਨਾਹ ਦਿੱਤੀ ਜਾਵੇ।" ਉਨ੍ਹਾਂ ਨੇ ਕਿਹਾ ਕਿ ਇਸ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਜ਼ਰੂਰਤ ਹੈ। ਇਹ ਬਿੱਲ ਭਾਰਤ ਦੀ ਪਰੰਪਰਾ ਅਤੇ ਸੰਵਿਧਾਨ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਵੇਖੋ ਵੀਡੀਓ

ਓਵੈਸੀ ਨੇ ਅਮਿਤ ਸ਼ਾਹ ਨੂੰ ਦੱਸਿਆ ਬਦਨਾਮ ਤਾਨਾਸ਼ਾਹ
ਚਰਚਾ ਦੌਰਾਨ ਇਸ ਬਿੱਲ ਦਾ ਵਿਰੋਧ ਕਰਦੇ ਹੋਏ ਏਆਈਐਮਆਈਐਮ ਦੇ ਸੰਸਦ ਅਸਦੁਦੀਨ ਓਵੈਸੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੁਲਨਾ ਇੱਕ ਬਦਨਾਮ ਤਾਨਾਸ਼ਾਹ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਗ੍ਰਹਿ ਮੰਤਰੀ ਦੀ ਤੁਲਨਾ ਬਦਨਾਮ ਤਾਨਾਸ਼ਾਹ ਨਾਲ ਕੀਤੀ ਜਾਵੇਗੀ। ਭਾਰੀ ਵਿਰੋਧ ਦੇ ਬਾਅਦ ਸਪੀਕਰ ਓਮ ਬਿਰਲਾ ਨੇ ਓਵੈਸੀ ਦੀ ਟਿੱਪਣੀ ਨੂੰ ਕਾਰਵਾਈ ਤੋਂ ਹਟਾ ਦਿੱਤਾ।

ਨਾਗਰਿਕਤਾ ਸੋਧ ਬਿਲ ਲੋਕ ਸਭਾ ਵਿੱਚ ਪਾਸ
ਵੇਖੋ ਵੀਡੀਓ
PM ਮੋਦੀ ਨੇ ਜਾਹਿਰ ਕੀਤੀ ਖੁਸ਼ੀ ਲੋਕ ਸਭਾ ਚ ਬਿਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਟਵੀਟ ਕੀਤਾ, ਨਾਗਰਿਕਤਾ ਸੋਧ ਬਿਲ-2019 ਨੂੰ ਚੰਗੀ ਅਤੇ ਵਿਆਪਕ ਬਹਿਸ ਤੋਂ ਬਾਅਦ ਪਾਸ ਕੀਤਾ ਗਿਆ। ਮੈਂ ਵੱਖ ਵੱਖ ਸੰਸਦ ਮੈਂਬਰਾਂ ਅਤੇ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਬਿਲ ਦਾ ਸਮਰਥਨ ਕੀਤਾ। ਇਹ ਬਿਲ ਭਾਰਤ ਦੀ ਪੁਰਾਣੀ ਸਦਾਚਾਰ ਅਤੇ ਮਨੁੱਖੀ ਕਦਰਾਂ ਕੀਮਤਾਂ ਚ ਵਿਸ਼ਵਾਸ ਦੇ ਅਨੁਸਾਰ ਹੈ।

Intro:Body:

CAB

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.