ਭੋਪਾਲ: ਮੱਧ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੀ ਬੈਠਕ ਹੁਣ ਸੋਮਵਾਰ ਨੂੰ ਹੋ ਸਕਦੀ ਹੈ ਕੋਰੋਨਾਵਾਇਰਸ ਦੇ ਪ੍ਰਭਾਵ ਨੂੰ ਵੇਖਦਿਆਂ ਹੋਇਆਂ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਸੋਮਵਾਰ ਨੂੰ ਬੁਲਾਈ ਜਾਵੇ ਜਿਸ ਤੋਂ ਬਾਅਦ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਇਹ ਮੀਟਿੰਗ ਪਹਿਲਾਂ ਸਨਿੱਚਰਵਾਰ ਨੂੰ ਬੁਲਾਈ ਗਈ ਸੀ। ਕਿਹਾ ਜਾ ਰਿਹਾ ਹੈ ਕਿ ਇਹ ਮੀਟਿੰਗ ਕੋਰੋਨਾ ਵਾਇਰਸ ਦੇ ਖ਼ਤਰੇ ਅਤੇ ਜਨਤਾ ਕਰਫਿਊ ਦੇ ਮੱਦੇਨਜ਼ਰ ਇਹ ਮੀਟਿੰਗ ਟਾਲ਼ੀ ਗਈ ਹੈ।
ਗ਼ੌਰ ਕਰਨ ਵਾਲੀ ਗੱਲ ਹੈ ਕਿ 25 ਮਾਰਚ ਨੂੰ ਨਵਰਾਤਰੀ ਪੂਜਾ ਸ਼ੁਰੂ ਹੋ ਰਹੀ ਹੈ ਜੇ ਸਭ ਕੁਝ ਠੀਕ ਰਿਹਾ ਤਾਂ ਭਾਰਤੀ ਜਨਤਾ ਪਾਰਟੀ 25 ਨੂੰ ਹੀ ਸਰਕਾਰ ਬਣਾ ਸਕਦੀ ਹੈ।
ਜੇ ਸਰਕਾਰ ਦੀ ਗੱਲ ਕਰੀਏ ਤਾਂ ਮੁੱਖ ਮੰਤਰੀ ਦੀ ਦੌੜ ਵਿੱਚ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਅੱਗੇ ਚੱਲ ਰਹੇ ਹਨ ਪਰ ਕੇਂਦਰੀ ਮੰਤਰੀ ਨਰੇਂਦਰ ਤੋਮਰ ਦੇ ਨਾਂਅ ਤੇ ਵੀ ਪਾਰਟੀ ਹਾਈਕਮਾਂਡ ਵਿਚਾਰ ਕਰ ਰਹੀ ਹੈ। ਇਸ ਰਾਇ ਮਸ਼ਵਰ ਵਿੱਚ ਸਰਕਾਰ ਬਣਾਉਣ ਲਈ ਵਰਦਾਨ ਬਣ ਕੇ ਆਏ ਜੋਤੀ ਰਾਦਿੱਤਿਆ ਵੀ ਪਸੰਦ ਨੂੰ ਤਵੱਜੋ ਦਿੱਤੀ ਜਾ ਰਹੀ ਹੈ।
ਅਜੇ ਤੱਕ ਇਸ ਬਾਬਤ ਪਾਰਟੀ ਆਲ਼ਾਕਮਾਨ ਦਾ ਕੋਈ ਵੀ ਫ਼ੈਸਲਾ ਸਾਹਮਣੇ ਨਹੀਂ ਆਇਆ ਹੈ।