ਨਵੀਂ ਦਿੱਲੀ: ਮੱਧ ਪ੍ਰਦੇਸ਼ ਸਰਕਾਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਤੀਰਥ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ।
ਇਸ ਯੋਜਨਾ ਤਹਿਤ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ।
ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹੁਣ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਅਤੇ ਮੁਫਤ ਵਿੱਚ ਉੱਥੋਂ ਦੀ ਯਾਤਰਾ ਕਰ ਸਕਣਗੇ।