ETV Bharat / bharat

ਰਾਮ ਮੰਦਰ ਟਰੱਸਟ ਦੇ ਮੁਖੀ ਕੋਰੋਨਾ ਪੌਜ਼ੀਟਿਵ, ਪੀਐਮ ਨਾਲ ਸਾਂਝੀ ਕੀਤੀ ਸੀ ਸਟੇਜ

ਮਹੰਤ ਨ੍ਰਿਤਿਆ ਗੋਪਾਲ ਦਾਸ ਮਹਾਰਾਜ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਨ੍ਰਿਤਿਆ ਗੋਪਾਲ ਦਾਸ ਨੇ 5 ਅਗਸਤ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਕੀਤੇ ਮੁੱਖ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਦਿੱਗਜਾ ਨਾਲ ਸਟੇਜ ਸਾਂਝੀ ਕੀਤੀ ਸੀ।

ਰਾਮ ਮੰਦਰ ਟਰੱਸਟ ਦੇ ਮੁਖੀ ਕੋਰੋਨਾ ਪੌਜ਼ੀਟਿਵ, ਪੀਐਮ ਨਾਲ ਸਾਂਝੀ ਕੀਤੀ ਸੀ ਸਟੇਜ
ਰਾਮ ਮੰਦਰ ਟਰੱਸਟ ਦੇ ਮੁਖੀ ਕੋਰੋਨਾ ਪੌਜ਼ੀਟਿਵ, ਪੀਐਮ ਨਾਲ ਸਾਂਝੀ ਕੀਤੀ ਸੀ ਸਟੇਜ
author img

By

Published : Aug 13, 2020, 9:40 PM IST

ਮਥੁਰਾ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਨ੍ਰਿਤਿਆ ਗੋਪਾਲ ਦਾਸ ਮਹਾਰਾਜ ਦੇ ਕੋਰੋਨਾ ਟੈਸਟ ਦੀ ਰਿਪੋਰਟ ਸਕਾਰਾਤਮਕ ਆਈ ਹੈ। ਨ੍ਰਿਤਿਆ ਗੋਪਾਲ ਦਾਸ ਮਹਾਰਾਜ ਨੂੰ ਇਲਾਜ ਲਈ ਮੇਦਾਂਤਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਧਿਕਾਰੀਆਂ ਤੋਂ ਗੋਪਾਲ ਦਾਸ ਮਹਾਰਾਜ ਦੀ ਸਿਹਤ ਬਾਰੇ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ।

ਰਾਮ ਮੰਦਰ ਟਰੱਸਟ ਦੇ ਮੁਖੀ ਕੋਰੋਨਾ ਪੌਜ਼ੀਟਿਵ, ਪੀਐਮ ਨਾਲ ਸਾਂਝੀ ਕੀਤੀ ਸੀ ਸਟੇਜ

ਬਿਆਨ ਵਿੱਚ ਯੂਪੀ ਸਰਕਾਰ ਨੇ ਕਿਹਾ ਕਿ ਆਦਿਤਿਆਨਾਥ ਨੇ ਮਹੰਤ ਗੋਪਾਲਦਾਸ ਦੀ ਸਿਹਤ ਸਥਿਤੀ ਦੀ ਜਾਣਕਾਰੀ ਲਈ ਹੈ। ਮੁੱਖ ਮੰਤਰੀ ਨੇ ਮਥੁਰਾ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਮੇਦਾਂਤਾ ਦੇ ਡਾ. ਤ੍ਰੇਹਨ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਤੁਰੰਤ ਡਾਕਟਰੀ ਸਹਾਇਤਾ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਨ੍ਰਿਤਿਆ ਗੋਪਾਲ ਦਾਸ ਨੇ 5 ਅਗਸਤ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਕੀਤੇ ਮੁੱਖ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਨਾਲ ਸਟੇਜ ਸਾਂਝੀ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.