ETV Bharat / bharat

ਮਹਾਰਾਸ਼ਟਰ ਦੇ ਰਾਜ ਭਵਨ ਪਹੁੰਚਿਆ ਕੋਰੋਨਾ, 18 ਲੋਕ ਪੌਜ਼ੀਟਿਵ - 18 people in raj bhawan found corona positive

ਮਹਾਰਾਸ਼ਟਰ ਵਿੱਚ ਰਾਜਭਵਨ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਿਆ ਹੈ। ਜਾਣਕਾਰੀ ਮੁਤਾਬਕ ਰਾਜਭਵਨ ਦੇ 18 ਲੋਕ ਕੋਰੋਨਾ ਪੌਜ਼ੀਟਿਵ ਆਏ ਹਨ।

maharashtra 18 people in raj bhavan found corona positive
ਮਹਾਰਾਸ਼ਟਰ ਦੇ ਰਾਜ ਭਵਨ ਪਹੁੰਚਿਆ ਕੋਰੋਨਾ, 18 ਲੋਕ ਪੌਜ਼ੀਟਿਵ
author img

By

Published : Jul 12, 2020, 11:47 AM IST

ਮੁੰਬਈ: ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਸੂਬੇ ਦਾ ਰਾਜ ਭਵਨ ਵੀ ਇਸ ਦੀ ਚਪੇਟ ਵਿੱਚ ਆ ਗਿਆ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਰਾਜ ਭਵਨ ਦੇ 18 ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਕੋਰੋਨਾ ਪੌਜ਼ੀਟਿਵ ਪਾਏ ਜਾਣ ਵਾਲੇ ਲੋਕਾਂ ਵਿੱਚ ਰਾਜਪਾਲ ਦੇ ਨੇੜੇ ਕੰਮ ਕਰਨ ਵਾਲੇ ਲੋਕ ਵੀ ਸ਼ਾਮਲ ਹਨ। ਰਾਜ ਭਵਨ ਵਿੱਚ ਕੋਰੋਨਾ ਦੀ ਲਾਗ ਦੀ ਸਥਿਤੀ ਦੇ ਮੱਦੇਨਜ਼ਰ ਰਾਜਪਾਲ ਭਗਤ ਸਿੰਘ ਕੋਸ਼ੀਅਰੀ ਸੈਲਫ-ਆਈਸੋਲੇਸ਼ਨ ਵਿੱਚ ਚਲੇ ਗਏ ਹਨ। ਦੱਸ ਦਈਏ ਕਿ ਹੁਣ ਤੱਕ ਰਾਜ ਭਵਨ ਦੇ 100 ਲੋਕਾਂ ਦਾ ਕੋਵਿਡ ਟੈਸਟ ਹੋ ਚੁੱਕਾ ਹੈ।

ਦੱਸ ਦਈਏ ਕਿ ਸ਼ਨੀਵਾਰ ਨੂੰ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 77 ਸਾਲਾ ਅਦਾਕਾਰ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਵਿੱਚ ਕੋਰੋਨਾ ਦੇ ਬਹੁਤ ਘੱਟ ਲੱਛਣ ਹਨ। ਉਨ੍ਹਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਪੌਜ਼ੀਟਿਵ ਅਮਿਤਾਭ ਬੱਚਨ ਦੀ ਹਾਲਤ ਸਥਿਰ, ਆਈਸੋਲੇਸ਼ਨ ਵਾਰਡ 'ਚ ਇਲਾਜ਼ ਜਾਰੀ

ਵੀਰਵਾਰ ਨੂੰ ਸਮੂਹ ਦੇ ਮੰਤਰੀਆਂ ਦੀ ਬੈਠਕ ਵਿੱਚ ਇਹ ਖੁਲਾਸਾ ਹੋਇਆ ਹੈ ਕਿ 8 ਰਾਜਾਂ ਵਿੱਚ ਦੇਸ਼ ਦੇ 90 ਫ਼ੀਸਦ ਕੋਰੋਨਾ ਮਾਮਲੇ ਹਨ, ਜਿਨ੍ਹਾਂ ਵਿੱਚ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਕਰਨਾਟਕ ਅਤੇ ਤੇਲੰਗਾਨਾ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਮਾਮਲਿਆਂ ਦਾ 80 ਪ੍ਰਤੀਸ਼ਤ 49 ਜ਼ਿਲ੍ਹਿਆਂ ਵਿੱਚ ਦੇਖਿਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.