ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ ਇਸ ਦੇ ਲਈ ਦੁਪਹਿਰ 12 ਵਜੇ ਪ੍ਰੈਸ ਵਾਰਤਾ ਸੱਦੀ ਗਈ ਹੈ। ਉਥੇ ਹੀ ਇਸ ਵਾਰਤਾ ਵਿੱਚ ਤੀਜੇ ਸੂਬੇ ਝਾਰਖੰਡ ਦੀਆਂ ਚੋਣਾਂ ਦਾ ਐਲਾਨ ਇਨ੍ਹਾਂ ਨਾਲ ਨਹੀਂ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਮਹਾਰਾਸ਼ਟਰ ਤੇ ਹਰਿਆਣਾ ਵਿੱਚ ਵੋਟਾਂ 27 ਅਕਤੂਬਰ ਨੂੰ ਹੋ ਸਕਦੀਆਂ ਹਨ। ਦੱਸਣਯੋਗ ਹੈ ਕਿ ਜਦੋਂ ਤਾਰੀਖਾਂ ਦਾ ਐਲਾਨ ਹੋ ਜਾਵੇਗਾ, ਇਨ੍ਹਾਂ ਸੂਬਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗੀ।
ਇਹ ਵੀ ਪੜ੍ਹੋ: International peace day: ਜਾਣੋਂ ਕਿਉਂ ਮਨਾਇਆ ਜਾਂਦੈ ਵਿਸ਼ਵ ਸ਼ਾਂਤੀ ਦਿਵਸ
ਪਿਛਲੀਆਂ ਚੋਣਾਂ ਵਿੱਚ ਸੱਤਾਧਾਰੀ ਭਾਜਪਾ ਨੇ ਮਹਾਰਾਸ਼ਟਰ ਵਿੱਚ 288 ਸੀਟਾਂ 'ਚੋਂ 122 ਸੀਟਾਂ ਜਿੱਤ ਕੇ ਕਾਂਗਰਸ ਨੂੰ ਸਰਕਾਰ 'ਚੋਂ ਬਾਹਰ ਕਰ ਦਿੱਤਾ ਸੀ। ਜਦਕਿ ਹਰਿਆਣਾ ਵਿੱਚ ਭਾਜਪਾ ਨੇ ਪਿਛਲੀਆਂ ਚੋਣਾਂ ਵਿੱਚ 90 ਸੀਟਾਂ ਜਿੱਤ ਕੇ ਪਹਿਲੀ ਵਾਰ ਹਰਿਆਣਾ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕੀਤੀ ਸੀ। ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਚੋਣਾਂ ਅਕਤੂਬਰ 2014 ਵਿੱਚ ਹੋਈਆਂ ਸਨ।