ETV Bharat / bharat

ਸਰਕਾਰ ਨੂੰ ਵੀ ਸੁਸ਼ਾਂਤ ਮਾਮਲੇ ਵਿੱਚ ਸੀਬੀਆਈ ਜਾਂਚ ਰਿਪੋਰਟ ਦਾ ਇੰਤਜ਼ਾਰ: ਗ੍ਰਹਿ ਮੰਤਰੀ ਦੇਸ਼ਮੁਖ - CBI probe report

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸੁਸ਼ਾਂਤ ਦੀ ਮੌਤ ਨੂੰ 90 ਦਿਨ ਹੋ ਚੁੱਕੇ ਹਨ, ਜਦਕਿ ਸੀਬੀਆਈ ਜਾਂਚ ਵੀ ਲੰਬੇ ਸਮੇਂ ਤੋਂ ਚੱਲ ਰਹੀ ਹੈ। ਹੁਣ ਸੀਬੀਆਈ ਦੀ ਜਾਂਚ ਰਿਪੋਰਟ ਦਾ ਇੰਤਜ਼ਾਰ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਸਰਕਾਰ ਵੀ ਸੀਬੀਆਈ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੀ ਹੈ।

maharashtra-home-minister-anil-deshmukh-on-probe-in-sushant-death-case
ਸਰਕਾਰ ਨੂੰ ਵੀ ਸੁਸ਼ਾਂਤ ਮਾਮਲੇ ਵਿੱਚ ਸੀਬੀਆਈ ਜਾਂਚ ਰਿਪੋਰਟ ਦਾ ਇੰਤਜ਼ਾਰ: ਗ੍ਰਹਿ ਮੰਤਰੀ ਦੇਸ਼ਮੁੱਖ
author img

By

Published : Sep 28, 2020, 4:51 PM IST

ਮੁੰਬਈ: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਕਈ ਹੈਰਾਨ ਕਰਨ ਵਾਲੀਆਂ ਘਟਨਾਵਾਂ ਵਾਪਰੀਆਂ ਹਨ। ਸੁਸ਼ਾਂਤ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਪ੍ਰਕਿਰਿਆ ਉੱਤੇ ਸਵਾਲ ਖੜੇ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਕੇਸ ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ। ਐਡਵੋਕੇਟ ਵਿਕਾਸ ਸਿੰਘ, ਸੁਸ਼ਾਂਤ ਦੇ ਪਰਿਵਾਰ ਦੀ ਤਰਫੋਂ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਸੀਬੀਆਈ ਜਾਂਚ ਦੀ ਰਿਪੋਰਟ ਵਿੱਚ ਦੇਰੀ ਬਾਰੇ ਸਵਾਲ ਕੀਤਾ।

ਤਾਜ਼ਾ ਘਟਨਾਕ੍ਰਮ ਵਿੱਚ ਸੁਸ਼ਾਂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਰਿਪੋਰਟ ਬਾਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਮੁੰਬਈ ਪੁਲਿਸ ਇਸ ਮਾਮਲੇ ਦੀ ਪੇਸ਼ੇਵਰ ਜਾਂਚ ਕਰ ਰਹੀ ਸੀ ਪਰ ਅਚਾਨਕ ਹੀ ਇਹ ਮਾਮਲਾ ਸੀਬੀਆਈ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸੀਬੀਆਈ ਦੀ ਜਾਂਚ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ।

ਸੋਮਵਾਰ ਨੂੰ ਦੇਸ਼ਮੁਖ ਨੇ ਕਿਹਾ, "ਲੋਕ ਪੁੱਛਦੇ ਹਨ ਕਿ ਸੁਸ਼ਾਂਤ ਨੇ ਆਤਮ ਹੱਤਿਆ ਕੀਤੀ ਸੀ ਜਾਂ ਕਤਲ ਕੀਤਾ ਗਿਆ ਸੀ।" ਉਨ੍ਹਾਂ ਕਿਹਾ ਕਿ ਅਸੀਂ ਸੱਚਾਈ ਜਾਣਨ ਲਈ ਸੀਬੀਆਈ ਦੀ ਜਾਂਚ ਰਿਪੋਰਟ ਦਾ ਵੀ ਇੰਤਜ਼ਾਰ ਕਰ ਰਹੇ ਹਾਂ।

ਦੱਸ ਦਈਏ ਕਿ ਸੁਸ਼ਾਂਤ ਦੀ ਮੌਤ ਦੀ ਜਾਂਚ ਦੌਰਾਨ ਡ੍ਰਗਜ਼ ਐਂਗਲ ਵੀ ਸਾਹਮਣੇ ਆਇਆ, ਜਿਸ ‘ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵੱਖਰੀ ਕਾਰਵਾਈ ਕਰ ਰਿਹਾ ਹੈ। ਐਨਸੀਬੀ ਦੀ ਜਾਂਚ ਦਾ ਘੇਰਾ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਐਨਸੀਬੀ ਨੇ ਨਸ਼ਿਆਂ ਦੇ ਸਬੰਧ ਵਿੱਚ ਇੱਕ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਸ਼ਹੂਰ ਅਦਾਕਾਰਾਂ - ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ, ਰਕੂਲ ਪ੍ਰੀਤ ਸਿੰਘ ਅਤੇ ਡਿਜ਼ਾਈਨਰ ਸਿਮੋਨ ਖੰਬਾਟਾ ਵਰਗੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।

ਇਸੇ ਮਾਮਲੇ ਵਿੱਚ ਦੇਸ਼ ਦੀ ਇੱਕ ਹੋਰ ਚੋਟੀ ਦੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਸੁਸ਼ਾਂਤ ਮਾਮਲੇ ਦੀ ਜਾਂਚ ਕਰੋੜਾਂ ਰੁਪਏ ਦੀ ਗੜਬੜੀ ਦੇ ਦੋਸ਼ਾਂ 'ਤੇ ਕੀਤੀ ਹੈ। ਹੁਣ ਸੁਸ਼ਾਂਤ ਦੀ ਮੌਤ ਦੇ ਕੇਸ 'ਤੇ ਸੀਬੀਆਈ ਦੀ ਜਾਂਚ 'ਤੇ ਸਭ ਦਾ ਧਿਆਨ ਕੇਂਦਰਤ ਹੈ।

ਕੀ ਹੈ ਪੂਰਾ ਮਾਮਲਾ

ਗੌਰਤਲਬ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ 90 ਦਿਨ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਵਿਚਾਲੇ ਰੁਕਾਵਟ ਵੀ ਦੇਖਣ ਨੂੰ ਮਿਲੀ ਹੈ।

ਦੱਸ ਦੱਈਏ ਕਿ ਸੁਸ਼ਾਂਤ 14 ਜੂਨ ਨੂੰ ਆਪਣੇ ਅਪਾਰਟਮੈਂਟ ਵਿੱਚ ਲਟਕੇ ਪਾਏ ਗਏ ਸਨ ਅਤੇ ਮੁੰਬਈ ਪੁਲਿਸ ਨੇ ਮੌਤ ਦਾ ਕੇਸ ਦਰਜ ਕੀਤਾ ਸੀ। ਮਰਹੂਮ ਅਦਾਕਾਰ ਦੇ ਪਿਤਾ ਨੇ ਬਾਅਦ ਵਿੱਚ ਪਟਨਾ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਰਿਆ ਚੱਕਰਵਰਤੀ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ ਰਾਜਪੂਤ ਨੂੰ ਆਤਮ ਹੱਤਿਆ ਕਰਨ ਅਤੇ ਉਨ੍ਹਾਂ ਦੇ ਪੈਸੇ ਲੈਣ ਦਾ ਦੋਸ਼ ਲਗਾਇਆ ਗਿਆ ਸੀ।

ਸੁਪਰੀਮ ਕੋਰਟ ਨੇ ਸੁਸ਼ਾਂਤ ਦੇ ਪਿਤਾ ਵੱਲੋਂ ਅਦਾਕਾਰਾ ਅਤੇ ਹੋਰਾਂ ਖ਼ਿਲਾਫ਼ ਪਟਨਾ ਵਿੱਚ ਦਰਜ ਐਫਆਈਆਰ ਨੂੰ ਸੀਬੀਆਈ ਵਿੱਚ ਤਬਦੀਲ ਕਰਨ ਦੇ ਫੈਸਲੇ ਨੂੰ ਕਾਇਮ ਰੱਖਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.