ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਆਮਸ਼ੀਪੋਰਾ ਖੇਤਰ ਵਿਚ ਮੁਠਭੇੜ ਸ਼ੁਰੂ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਨੇ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਹੈ ਜਿਸ ਦੌਰਾਨ 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਲਾਕੇ ਵਿੱਚ ਮੁਠਭੇੜ ਜਾਰੀ ਹੈ ਤੇ ਦੋਵੇਂ ਪਾਸਿਓਂ ਗੋਲੀਬਾਰੀ ਜਾਰੀ ਹੈ।