ਨਵੀਂ ਦਿੱਲੀ: ਦਿੱਲੀ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਕੇ ਮਨਜੀਤ ਸਿੰਘ ਜੀਕੇ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ 'ਚ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਜੀਕੇ ਨੇ ਦਿੱਲੀ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਜਾਗੋ ਪਾਰਟੀ ਦੇ ਅਹੁਦੇਦਾਰਾਂ ਨੇ ਅੱਜ ਬੁੱਧਵਾਰ 29 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਸਿੱਖ ਪੰਥ ਦੇ ਅਹਿਮ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਭਰੋਸਾ ਜਿੱਤਣ ਦੀ ਸ਼ਰਤ ਉੱਤੇ ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ।
ਇਸ ਦੇ ਨਾਲ ਹੀ, ਅਫ਼ਗਾਨੀ ਸਿੱਖਾਂ ਨੂੰ ਨਾਗਰਿਕਤਾ ਦੇਣ, 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ SIT ਦਾ ਗਠਨ ਕਰਨ, ਕਰਤਾਰਪੁਰ ਲਾਂਘਾ ਖੋਲ੍ਹਣ, ਕਾਲੀ ਸੂਚੀ ਵਿੱਚ ਸ਼ਾਮਲ ਸਿੱਖਾਂ ਦੇ ਨਾਂਵਾਂ ਨੂੰ ਲਗਭਗ ਹਟਾਉਣ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਵੀਜ਼ਾ ਦੇਣ ਲਈ ਨਰਿੰਦਰ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਮਨਜੀਤ ਸਿੰਘ ਜੀ ਕੇ ਵੱਲੋਂ ਭਾਜਪਾ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਇਹ ਸਾਫ਼ ਹੁੰਦਾ ਜਾਪਦਾ ਹੈ ਕਿ ਜੀ ਕੇ ਕਿਤੇ ਨਾ ਕਿਤੇ ਪੰਜਾਬ ਵਿੱਚ ਆਪਣੀ ਸਿਆਸੀ ਸ਼ਾਖ ਕਾਇਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ: India vs New Zealand: ਭਾਰਤ ਨੇ ਸੁਪਰ ਓਵਰ ਰਾਹੀਂ ਜਿੱਤਿਆ ਮੈਚ