ਨਵੀਂ ਦਿੱਲੀ: ਏਮਜ਼ ਵਿੱਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਨੇਤਾ ਡਾ. ਮਨਮੋਹਨ ਸਿੰਘ ਦੀ ਹਾਲਤ ਇਸ ਸਮੇਂ ਸਥਿਰ ਹੈ। ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਹਸਪਤਾਲ ਦੇ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
87 ਸਾਲਾ ਕਾਂਗਰਸੀ ਨੇਤਾ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਸ਼ਾਮ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਮਨਮੋਹਨ ਸਿੰਘ ਨੇ ਨਵੀਂ ਦਵਾਈ ਸ਼ੁਰੂ ਕੀਤੀ ਸੀ ਜਿਸ ਦੇ ਰਿਐਕਸ਼ਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ।
ਏਮਜ਼ ਮੁਤਾਬਕ ਮਨਮੋਹਨ ਸਿੰਘ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਹਨ। ਉਹ ਦੋ ਵਾਰ ਬਾਈਪਾਸ ਸਰਜਰੀ ਕਰਵਾ ਚੁੱਕੇ ਹਨ। ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ ਦੇ ਕਾਰਨ ਉਨ੍ਹਾਂ ਨੂੰ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।
ਫਿਰ ਉਨ੍ਹਾਂ ਨੂੰ ਆਈਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਦਾ ਇਲਾਜ ਕਾਰਡੀਓਲੌਜੀ ਵਿਭਾਗ ਦੇ ਪ੍ਰੋਫੈਸਰ ਡਾ. ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ।