ETV Bharat / bharat

ਨਾਰੀ ਸ਼ਕਤੀ ਪੁਰਸਕਾਰ ਮਿਲਣ ਤੋਂ ਬਾਅਦ ਮਾਨ ਕੌਰ ਨੇ ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ - ਈਟੀਵੀ ਭਾਰਤ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੀ ਰਹਿਣ ਵਾਲੀ ਮਾਨ ਕੌਰ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਪੁਰਸਕਾਰ ਨਾਲ ਨਵਾਜਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ।

mann kaur exclusive talk with ETV bharat
ਨਾਰੀ ਸ਼ਕਤੀ ਪੁਰਸਕਾਰ ਮਿਲਣ ਤੋਂ ਬਾਅਦ ਮਾਨ ਕੌਰ ਨੇ ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ
author img

By

Published : Mar 9, 2020, 3:35 PM IST

ਨਵੀਂ ਦਿੱਲੀ: 103 ਸਾਲ ਦੀ ਉਮਰ ਵਿੱਚ ਨਾਰੀ ਸ਼ਕਤੀ ਸਨਮਾਨ ਨਾਲ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਸਨਮਾਨਿਤ ਮਾਨ ਕੌਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ।

ਮਾਨ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨਾਲ ਹੋਈ ਆਪਣੀ ਗੱਲਬਾਤ ਨੂੰ ਦੱਸਦਿਆਂ ਮਾਨ ਕੌਰ ਨੇ ਕਿਹਾ ਕਿ ਰਾਸ਼ਟਰਪਤੀ ਨੇ ਕਿਹਾ, "ਦੌੜ ਕੇ ਦਿਖਾਓ ਪਰ ਡਿੱਗ ਨਾ ਜਾਇਓ।"

ਵੇਖੋ ਵੀਡੀਓ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਾਨ ਕੌਰ ਪਹਿਲਾਂ ਵੀ ਉਨ੍ਹਾਂ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

ਮਾਨ ਕੌਰ ਨੇ ਆਪਣੇ ਖਾਣ ਪਾਣ ਅਤੇ ਰੋਜ਼ਮਰ੍ਹਾ ਬਾਰੇ ਵੀ ਈਟੀਵੀ ਭਾਰਤ ਦੇ ਦਰਸ਼ਕਾਂ ਨੂੰ ਦੱਸਿਆ। ਸਰਕਾਰ ਵੱਲੋਂ ਮਿਲਦੇ ਸਹਿਯੋਗ ਦੇ ਬਾਰੇ ਪੁੱਛਣ 'ਤੇ ਮਾਨ ਕੌਰ ਨੇ ਕਿਹਾ ਕਿ ਸਰਕਾਰ ਨੇ ਕਦੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ।

ਇਹ ਵੀ ਪੜ੍ਹੋ : ਪਟਿਆਲਾ 'ਚ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਮਾਨ ਕੌਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਨੂੰ ਇੱਕ ਮਕਾਨ ਜ਼ਰੂਰ ਦਿੱਤਾ ਗਿਆ ਹੈ। ਉਨ੍ਹਾਂ ਦੇ ਬੇਟੇ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਨ ਕੌਰ ਦੀਆਂ ਉਪਲੱਬਧੀਆਂ 'ਤੇ ਉਨ੍ਹਾਂ ਨੂੰ ਮਾਣ ਹੈ। ਸ਼ੁੱਧ ਦੇਸੀ ਭੋਜਨ ਅਤੇ ਸਾਦਾ ਜੀਵਨ ਹੀ ਉਨ੍ਹਾਂ ਦੀ ਲੰਬੀ ਉਮਰ ਦਾ ਰਾਜ ਹੈ।

103 ਸਾਲਾ ਮਾਨ ਕੌਰ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਦੌੜਾਂ ਜਿੱਤੀਆਂ ਹਨ। ਵਿਸ਼ਵ ਪੱਧਰੀ ਰਿਕਾਰਡ ਵੀ ਉਨ੍ਹਾਂ ਦੇ ਨਾਂਅ 'ਤੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.