ETV Bharat / bharat

ਅਹਿਮਦਾਬਾਦ ਸਥਿਤ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ - ਅਹਿਮਦਾਬਾਦ ਵਿੱਚ ਭਿਆਨਕ ਅੱਗ

ਅਹਿਮਦਾਬਾਦ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਊ ਦਸਤੇ ਦੀਆਂ 27 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫ਼ੋਟੋ।
ਫ਼ੋਟੋ।
author img

By

Published : Jun 24, 2020, 1:07 PM IST

Updated : Jun 24, 2020, 1:29 PM IST

ਗੁਜਰਾਤ: ਅਹਿਮਦਾਬਾਦ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਸਾਨੰਦ ਵਿੱਚ ਜੀਆਈਡੀਸੀ ਵਿਖੇ ਦੁਪਹਿਰ ਨੂੰ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੱਕ ਯੂਨੀਚੇਰ ਨਾਂਅ ਦੀ ਕੰਪਨੀ ਵਿੱਚ ਲੱਗੀ ਹੈ, ਜੋ ਡਾਇਪਰ ਬਣਾਉਣ ਦਾ ਕੰਮ ਕਰਦੀ ਹੈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ 27 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੇਖੋ ਵੀਡੀਓ

ਇਸ ਨਾਲ ਆਸ ਪਾਸ ਦੀਆਂ ਕਈ ਫੈਕਟਰੀਆਂ ਖਾਲੀ ਕਰਵਾ ਲਈਆਂ ਗਈਆਂ ਹਨ। ਅੱਗ ਤੇਜ਼ੀ ਨਾਲ ਵੱਧ ਰਹੀ ਹੈ, ਸਾਨੰਦ ਦੇ ਜੀਆਈਡੀਸੀ 'ਤੇ ਧੂੰਏ ਦਾ ਇੱਕ ਗੁਬਾਰਾ ਦਿਖਾਈ ਦੇ ਰਿਹਾ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇਗੀ। ਫਿਲਹਾਲ ਅਹਿਮਦਾਬਾਦ ਫਾਇਰ ਬ੍ਰਿਜ ਦੇ ਨਾਲ 27 ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਲਈ ਉਡੀਕ ਕਰੋ

Last Updated : Jun 24, 2020, 1:29 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.