ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪੁਲਵਾਮਾ ਹਮਲੇ ਬਾਰੇ ਦਿੱਤੀ ਸਫ਼ਾਈ 'ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਦੋ ਟੁੱਕ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ ਪਾਕਿਸਤਾਨ ਅੱਤਵਾਦ ਦਾ ਕੇਂਦਰ ਹੈ। ਉਨ੍ਹਾਂ ਇਮਰਾਨ ਖ਼ਾਨ ਨੂੰ ਪੁਲਵਾਮਾ ਮਾਮਲੇ 'ਤੇ ਕਾਰਵਾਈ ਕਰਨ ਨੂੰ ਕਿਹਾ।
ਰਵੀਸ਼ ਕੁਮਾਰ ਨੇ ਕਿਹਾ, "ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਪ੍ਰਤੀਕਰਮ ਹੈਰਾਨ ਕਰਨ ਵਾਲਾ ਨਹੀਂ ਹੈ। ਇਮਰਾਨ ਖ਼ਾਨ ਨੂੰ ਇਸ ਮਾਮਲੇ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਸਬੂਤ ਮੰਗਣਾ ਕਾਰਵਾਈ ਨਾ ਕਰਨ ਦਾ ਬਹਾਨਾ ਹੈ।" ਉਨ੍ਹਾਂ ਕਿਹਾ ਕਿ ਜੈਸ਼-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਤੇ ਇਸ ਅੱਤਵਾਦੀ ਸੰਗਠਨ ਦਾ ਸੰਚਾਲਨ ਪਾਕਿਸਤਾਨ 'ਚੋਂ ਹੁੰਦਾ ਹੈ। ਕੀ ਹੈ ਇਹ ਸਬੂਤ ਘੱਟ ਹਨ?