ਸ੍ਰੀ ਨਗਰ: ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੂੰ ਮਾਂ ਨਾਲ ਮੁਲਾਕਾਤ ਕਰਨ ਲਈ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੀਟੀਆਈ ਮੁਤਾਬਕ ਇਲਤਿਜਾ ਦੱਖਣ ਕਸ਼ਮੀਰ ਵਿਖੇ ਆਪਣਾ ਨਾਨਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫਤੀ ਮੁਹਮੰਦ ਸਈਦ ਦੀ ਕਬਰ ਉੱਤੇ ਜਾ ਰਹੀ ਸੀ, ਪਰ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਰਿਹਾਸਤ 'ਚ ਲੈ ਲਿਆ ਗਿਆ। ਹਾਲਾਂਕਿ ਪੁਲਿਸ ਨੇ ਇਸ ਤਰ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਦਾਅਵੇ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਖੇ ਵਿਸ਼ੇਸ਼ ਰਾਜ ਦੇ ਦਰਜੇ ਨੂੰ ਖ਼ਤਮ ਕਰਨ ਅਤੇ ਉਥੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਰਾਜ ਦੇ ਕਈ ਨੇਤਾਵਾਂ ਨੂੰ ਘਰੇਲੂ ਨਜ਼ਰਬੰਦ ਕੀਤਾ ਗਿਆ। ਉਸ ਤੋਂ ਬਾਅਦ ਤੋਂ ਹੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮਾਂ ਦੀ ਰਿਹਾਈ ਦੀ ਮੰਗ ਕਰ ਰਹੀ ਸੀ। ਮਹਿਬੂਬਾ ਮੁਫਤੀ ਵੀ ਇਸ ਸਮੇਂ ਘਰੇਲੂ ਨਜ਼ਰਬੰਦੀ ਅਧੀਨ ਹੈ। ਇਸ ਸਮੇਂ ਦੌਰਾਨ, ਇਲਤਿਜਾ ਹੀ ਮਹਿਬੂਬਾ ਮੁਫਤੀ ਦੇ ਟਵਿੱਟਰ ਹੈਂਡਲ ਤੋਂ ਮੈਸੇਜ ਕਰ ਰਹੀ ਸੀ।
ਇਹ ਵੀ ਪੜ੍ਹੋ: ਟਾਟਾ ਸੰਨਜ਼ ਨੇ NCLAT ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਦਿੱਤੀ ਚਣੌਤੀ, ਸਾਈਰਸ ਨੂੰ ਕੰਪਨੀ 'ਚ ਬਹਾਲ ਕਰਨ ਦਾ ਦਿੱਤਾ ਸੀ ਆਦੇਸ਼