ਨਵੀਂ ਦਿੱਲੀ: ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਆਉਣ ਵਾਲੇ 24 ਘੰਟਿਆਂ ਦੇ ਦੌਰਾਨ ਦੱਖਣੀ ਰਾਜਸਥਾਨ, ਬਿਹਾਰ, ਪੱਛਮੀ ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ ਡਿਗਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਦੱਸਿਆ ਕਿ 26 ਅਗਸਤ ਤੱਕ ਬੈਂਗਲੁਰੂ 'ਚ ਮੱਧਮ ਮੀਂਹ ਦੇ ਨਾਲ-ਨਾਲ ਅਸਮਾਨ 'ਚ ਬੱਦਲ ਛਾਏ ਰਹਿਣਗੇ। ਇੱਹ ਹੋਰ ਭੱਵਿਖਬਾਣੀ ਕਰਦਿਆਂ ਮੌਸਮ ਵਿਭਾਗ ਨੇ 24 ਤੋਂ 26 ਅਗਸਤ ਤੱਕ ਉਡੀਸਾ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।
ਇਸ ਦੇ ਨਾਲ ਹੀ 26 ਅਗਸਤ ਨੂੰ ਗੰਗੀਯ ਪੱਛਮੀ ਬੰਗਾਲ ਤੇ ਝਾਰਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।