ਨਵੀਂ ਦਿੱਲੀ:ਦਿੱਲੀ ਵਿੱਚ ਹੋਈ ਹਿੰਸਾ ਕਾਰਨ ਮੈਟਰੋ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਨੂੰ ਅੱਜ ਮੁੜ ਬਹਾਲ ਕੀਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਰੇ ਸਟੇਸ਼ਨਾਂ 'ਤੇ ਐਂਟਰੀ ਅਤੇ ਐਗਜ਼ਿਟ ਗੇਟ ਖੋਲ੍ਹੇ ਗਏ ਹਨ। ਸਾਰੇ ਸਟੇਸ਼ਨਾਂ 'ਤੇ ਸਧਾਰਨ ਦਿਨਾਂ ਵਾਂਗ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ ਹਨ।
ਪਿਛਲੇ 2 ਦਿਨਾਂ ਵਿੱਚ ਰਾਜਧਾਨੀ ਦਿੱਲੀ 'ਚ ਨਾਗਰਿਕਤਾ ਸੋਧ ਐਕਟ (ਸੀਏਏ) ਨੂੰ ਲੈ ਕੇ ਭਿਆਨਕ ਹਿੰਸਾ ਹੋਈ। ਇਸ ਸਮੇਂ ਦੌਰਾਨ ਹੋਰ ਆਵਾਜਾਈ ਦੇ ਨਾਲ-ਨਾਲ ਮੈਟਰੋ ਸਟੇਸ਼ਨਾਂ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਸਨ।
ਦੱਸ ਦੇਈਏ ਕਿ ਉੱਤਰ ਪੂਰਬੀ ਦਿੱਲੀ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ 'ਚ ਹੁਣ ਤੱਕ 17 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 56 ਪੁਲਿਸ ਮੁਲਾਜ਼ਮਾਂ ਸਣੇ ਤਕਰੀਬਨ 200 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੌਜਪੁਰ, ਜਾਫ਼ਰਾਬਾਦ ਅਤੇ ਦਿੱਲੀ ਦੇ ਹੋਰ ਨੇੜਲੇ ਇਲਾਕਿਆਂ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਹੋਈ ਹਿੰਸਾ ਦਾ ਕੇਸ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਇਕ ਪਟੀਸ਼ਨ ਦਰਜ ਕੀਤੀ ਗਈ ਹੈ। ਹਾਈ ਕੋਰਟ ਅੱਜ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ: ਦਿੱਲੀ ਹਿੰਸਾ: ਜ਼ਫ਼ਰਾਬਾਦ ਸਣੇ 4 ਥਾਵਾਂ 'ਤੇ ਲੱਗਾ ਕਰਫਿਊ, ਹੁਣ ਤੱਕ 13 ਲੋਕਾਂ ਦੀ ਮੌਤ