ETV Bharat / bharat

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਰੋਨਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ, ਰਾਜਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ

ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਰੋਨਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤਾ ਹੈ। ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਨ੍ਹਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਦਿਸ਼ਾ ਨਿਰਦੇਸ਼ 1 ਦਸੰਬਰ ਤੋਂ 31 ਦਸੰਬਰ ਤੱਕ ਲਾਗੂ ਰਹਿਣਗੇ। ਪੜ੍ਹੋ ਪੂਰੀ ਖ਼ਬਰ...

ਤਸਵੀਰ
ਤਸਵੀਰ
author img

By

Published : Nov 25, 2020, 8:59 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਗਰਾਨੀ, ਸਾਵਧਾਨੀ ਅਤੇ ਕੋਰੋਨਾ ਕੰਟਰੋਲ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਕੇਂਦਰ ਵੱਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਦਿਸ਼ਾ ਨਿਰਦੇਸ਼ 1 ਦਸੰਬਰ, 2020 ਤੋਂ ਲਾਗੂ ਹੋਣਗੇ ਅਤੇ 31 ਦਸੰਬਰ, 2020 ਤੱਕ ਲਾਗੂ ਰਹਿਣਗੇ।

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਮੁੱਖ ਉਦੇਸ਼ ਕੋਰੋਨਾ ਦੇ ਮਾਮਲਿਆਂ ਨੂੰ ਘੱਟ ਕਰਨਾ ਹੈ।

ਕੋਵਿਡ -19 ਦੀ ਸਥਿਤੀ ਦੇ ਆਪਣੇ ਮੁਲਾਂਕਣ ਦੇ ਅਧਾਰ 'ਤੇ, ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸਿਰਫ਼ ਵਰਜਿਤ ਖੇਤਰਾਂ ਵਿੱਚ ਰਾਤ ਦੇ ਕਰਫ਼ਿਊ ਵਰਗੇ ਸਥਾਨਕ ਪਾਬੰਦੀਆਂ ਲਗਾ ਸਕਦੇ ਹਨ।

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪਾਬੰਦੀਸ਼ੁਦਾ ਇਲਾਕਿਆਂ ਦੇ ਬਾਹਰ ਕਿਸੇ ਵੀ ਤਰਾਂ ਦੀ ਸਥਾਨਕ ਤਾਲਾਬੰਦੀ ਲਾਗੂ ਕਰਨ ਤੋਂ ਪਹਿਲਾਂ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਕੇਂਦਰ ਤੋਂ ਇਜਾਜ਼ਤ ਲੈਣੀ ਪਵੇਗੀ।

ਜਾਣੋ ਕੀ ਹਨ ਦਿਸ਼ਾ ਨਿਰਦੇਸ਼

  • ਕੰਟੇਨਮੈਂਟ ਜ਼ੋਨ 'ਚ ਸਿਰਫ਼ ਲੋੜੀਂਦੀਆਂ ਗਤੀਵਿਧੀਆਂ ਦੀ ਆਗਿਆ ਹੋਵੇਗੀ।
  • ਡੋਰ-ਟੂ-ਡੋਰ ਨਿਗਰਾਨੀ ਗਠਿਤ ਨਿਗਰਾਨੀ ਟੀਮਾਂ ਦੁਆਰਾ ਕੀਤੀ ਜਾਏਗੀ।
  • ਕੋਵਿਡ -19 ਦਾ ਨਿਰਧਾਰਤ ਪ੍ਰੋਟੋਕੋਲ ਦੇ ਅਨੁਸਾਰ ਟੈਸਟ ਕੀਤਾ ਜਾਵੇਗਾ।
  • ਕੋਵਿਡ -19 ਸੰਕਰਮਿਤ ਮਰੀਜ਼ਾਂ ਨੂੰ ਇਕੱਲਿਆਂ ਹੋਣ 'ਤੇ ਸਾਰੀਆਂ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣਗੀਆਂ।
  • ਕੰਟੇਨਮੈਂਟ ਜ਼ੋਨ ਦੇ ਬਾਹਰ ਕਈ ਗਤੀਵਿਧੀਆਂ ਦੀ ਆਗਿਆ ਹੈ।
  • ਕੁਝ ਗਤੀਵਿਧੀਆਂ ਨੂੰ ਪਾਬੰਦੀਆਂ ਨਾਲ ਆਗਿਆ ਹੈ।
  • ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਆਗਿਆ ਵਾਲੇ ਯਾਤਰੀਆਂ ਦੀ ਹੋਵੇਗੀ ਅੰਤਰਰਾਸ਼ਟਰੀ ਹਵਾਈ ਯਾਤਰਾ।
  • ਸਿਨੇਮਾ ਹਾਲ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ।
  • ਤੈਰਾਕੀ ਪੂਲ ਸਿਰਫ਼ ਖੇਡ ਨਾਲ ਜੁੜੇ ਵਿਅਕਤੀਆਂ ਦੀ ਸਿਖਲਾਈ ਲਈ ਖੋਲ੍ਹੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.