ETV Bharat / bharat

ਨਿਰਭਯਾ ਕਾਂਡ: ਦੋਸ਼ੀ ਮੁਕੇਸ਼ ਦੀ ਰਹਿਮ ਅਪੀਲ ਰਾਸ਼ਟਰਪਤੀ ਨੇ ਕੀਤੀ ਨਾ-ਮੰਨਜ਼ੂਰ

ਨਿਰਭਯਾ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ, ਅਕਸ਼ੇ ਕੁਮਾਰ ਸਿੰਘ, ਮੁਕੇਸ਼ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਫ਼ਾਂਸੀ ਦਿੱਤੀ ਜਾਵੇਗੀ। ਅੱਜ ਸਵੇਰੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਵਾਲੀ ਅਰਜ਼ੀ ਨੂੰ ਖ਼ਾਰਜ਼ ਕਰ ਦਿੱਤਾ ਹੈ।

MHA sends Nirbhaya convict's mercy petition to the President
ਨਿਰਭਯਾ ਕਾਂਡ: ਦੋਸ਼ੀ ਮੁਕੇਸ਼ ਦੀ ਰਹਿਮ ਅਪੀਲ ਰਾਸ਼ਟਰਪਤੀ ਨੇ ਕੀਤੀ ਨਾ-ਮੰਨਜ਼ੂਰ
author img

By

Published : Jan 17, 2020, 12:08 PM IST

Updated : Jan 17, 2020, 1:34 PM IST

ਨਵੀਂ ਦਿੱਲੀ: ਨਿਰਭਯਾ ਸਮੂਹਿਕ ਬਲਾਤਕਾਰ ਅਤੇ ਹੱਤਿਆ ਕਾਂਡ ਦੇ ਚਾਰੋਂ ਦੋਸ਼ੀਆਂ ਵਿੱਚੋਂ 1 ਮੁਕੇਸ਼ ਦੀ ਰਹਿਮ ਦੀ ਅਪੀਲ ਅਰਜੀ ਨੂੰ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੋਲ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਤੋਂ ਇਸ ਅਪੀਲ ਨੂੰ ਨਾ-ਮੰਨਜ਼ੂਰ ਕਰਨ ਦੀ ਵੀ ਸਿਫ਼ਾਰਿਸ਼ ਕੀਤੀ ਹੈ। ਉੱਥੇ ਹੀ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਹੱਤਿਆ ਮਾਮਲੇ ਦੇ 4 ਦੋਸ਼ੀਆਂ ਨੂੰ ਵੀਰਵਾਰ ਨੂੰ ਤਿਹਾੜ ਜ਼ੇਲ੍ਹ ਦੀ ਕੋਠੜੀ ਨੰਬਰ 3 ਵਿੱਚ ਭੇਜ ਦਿੱਤਾ ਗਿਆ ਸੀ ਜਿਥੇ ਉਸ ਨੂੰ ਫਾਂਸੀ ਉੱਤੇ ਟੰਗਿਆ ਜਾਣਾ ਹੈ।

ਉੱਕਤ ਮਾਮਲੇ ਵਿੱਚ ਦੋਸ਼ੀ ਵਿਨੇ ਸ਼ਰਮਾ, ਅਕਸ਼ੇ ਕੁਮਾਰ ਸਿੰਘ, ਮੁਕੇਸ਼ ਕੁਮਾਰ ਸਿੰਘ ਅਤੇ ਪਵਨ ਗੁਪਤ ਨੂੰ 22 ਜਨਵਰੀ ਨੂੰ ਫਾਂਸੀ ਦੀ ਸਜ਼ਾ ਤੈਅ ਹੋਈ ਹੈ।

ਹਾਲਾਂਕਿ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਸੀ ਕਿ ਇੱਕ ਦੋਸ਼ੀ ਦੀ ਰਹਿਮ ਦੀ ਅਪੀਲ ਲਟਕੇ ਹੋਣ ਕਾਰਨ ਫ਼ਾਂਸੀ ਦੀ ਸਜ਼ਾ ਨੂੰ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ।

ਤੁਹਾਨੂੰ ਦੱਸ ਦਈਏ ਕਿ ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਅਤੇ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਫ਼ਾਂਸੀ ਵਿੱਚ ਦੇਰੀ ਉੱਤੇ ਵੀਰਵਾਰ ਨੂੰ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਵਿਰੋਧਾ-ਭਾਵ ਦੇਖਣ ਨੂੰ ਮਿਲਿਆ। ਜਿਥੇ ਭਾਜਪਾ ਨੇ ਫ਼ਾਂਸੀ ਵਿੱਚ ਦੇਰੀ ਨੂੰ ਦਿੱਲੀ ਸਰਕਾਰ ਦੀ ਲਾਪਰਵਾਹੀ ਅਤੇ ਮਿਲੀ ਭੁਗਤ ਦੱਸੀ ਅਤੇ ਉੱਥੇ ਹੀ ਆਪ ਨੇ ਭਾਜਪਾ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਕੇਂਦਰ ਦੇ ਕੋਲ ਹੈ।

ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਦੋਸ਼ੀ ਮੁਕੇਸ਼ ਦੀ ਫ਼ਾਂਸੀ ਦੀ ਸਜ਼ਾ ਵਿਰੁੱਧ ਰਹਿਮ ਅਪੀਲ ਦੀ ਅਰਜੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜੀ ਗਈ ਸੀ, ਜਿਸ ਨੂੰ ਅੱਜ ਸਵੇਰੇ ਹੀ ਰਾਸ਼ਟਰਪਤੀ ਨੇ ਨਾ-ਮੰਨਜ਼ਰੂ ਕਰ ਦਿੱਤਾ ਹੈ।

Intro:Body:

Nirbhaya

Conclusion:
Last Updated : Jan 17, 2020, 1:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.