ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧ ਵਿਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਦਾਦੁਰਾ-ਕੰਗਾਨ ਖੇਤਰ ਵਿੱਚ ਅੱਤਵਾਦੀਆਂ ਨੇ ਰਾਤ ਕਰੀਬ 9.40 ਵਜੇ ਅਜ਼ਾਦ ਅਹਿਮਦ ਡਾਰ ਨੂੰ ਉਸ ਦੇ ਘਰ ਵਿੱਚ ਗੋਲੀ ਮਾਰ ਦਿੱਤੀ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।
ਉਨ੍ਹਾਂ ਕਿਹਾ ਕਿ 42 ਸਾਲਾ ਡਾਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਹ ਰਸਤੇ ਦੇ ਵਿੱਚ ਹੀ ਦਮ ਤੋੜ ਗਿਆ। ਦੱਸਣਯੋਗ ਹੈ ਕਿ ਘਟਨਾਂ ਦੇ ਬਾਰੇ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਕਿ ਅੱਤਵਾਦੀਆਂ ਨੇ ਡਾਰ ਉੱਤੇ ਹਮਲਾ ਕਿਉਂ ਕੀਤਾ ਸੀ।