ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵ ਵਰਤ ਨੂੰ ਗੁਜਰਾਤ ਦੇ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਹੈ। ਦੂਸਰੇ ਪਾਸੇ ਬੀਜੇਪੀ ਦੇ ਸੀਨੀਅਰ ਨੇਤਾ ਕਲਰਾਜ ਮਿਸ਼ਰਾ ਨੂੰ ਹਿਮਾਚਲ ਦੇ ਨਵੇਂ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦ ਕਿ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵ ਵਰਤ ਨੂੰ ਹਿਮਾਚਲ ਵਿਖੇ ਭੇਜ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਆਚਾਰੀਆ ਦੇਵ ਵਰਤ ਓਪੀ ਕੋਹਲੀ ਦੀ ਥਾਂ ਗੁਜਾਰਾਤ ਦੇ ਰਾਜਪਾਲ ਵਜੋਂ ਕੰਮ ਕਰਨਗੇ। ਕੋਹਲੀ ਇਸੇ ਮਹੀਨੇ ਆਪਣੇ ਅਹੁਦੇ ਤੋਂ ਸੇਵਾ-ਮੁਕਤ ਹੋ ਰਹੇ ਹਨ।
ਇਹ ਵੀ ਪੜ੍ਹੋ : ਬਾਬਰੀ ਮਸਜਿਦ ਦੀ ਸੁਣਵਾਈ ਪੂਰੀ ਹੋਣ ਤੱਕ ਨਾ ਬਦਲਿਆ ਜਾਵੇ ਜੱਜ: SC
ਜਾਣਕਾਰੀ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਵੇਂ ਰਾਜਪਾਲਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਰਾਜਪਾਲਾਂ ਦੁਆਰਾ ਆਪਣੇ-ਆਪਣੇ ਸੂਬਿਆਂ ਵਿੱਚ ਅਹੁਦੇ ਨੂੰ ਸਾਂਭਣ ਤੋਂ ਬਾਅਦ ਨਿਯੁਕਤੀ ਨੂੰ ਪ੍ਰਭਾਵੀ ਤੌਰ 'ਤੇ ਮੰਨਿਆ ਜਾਵੇਗਾ।