ETV Bharat / bharat

ਕੋਰੋਨਾ ਵਿਰੁੱਧ ਲੜਾਈ 'ਚ ਮੋਦੀ ਸਰਕਾਰ ਲਾ ਰਹੀ ਪੂਰੀ ਵਾਹ: ਸ਼ਾਹ - ਆਰਬੀਆਈ

ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਅਰਥਚਾਰੇ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਆਰਬੀਆਈ ਦੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ।

ਅਮਿਤ ਸ਼ਾਹ
ਅਮਿਤ ਸ਼ਾਹ
author img

By

Published : Apr 17, 2020, 7:02 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।

ਆਰਥਿਕਤਾ ਨੂੰ ਹੁਲਾਰਾ ਦੇਣ ਲਈ ਚੁੱਕੇ ਗਏ ਕਦਮਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਸ਼ਲਾਘਾ ਕਰਦਿਆਂ ਸ਼ਾਹ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਮੋਦੀ ਸਰਕਾਰ ਨੂੰ ਹੋਰ ਮਜ਼ਬੂਤ ​​ਮਿਲੇਗੀ।

  • Modi government is leaving no stone unturned in this fight against COVID-19, ensuring minimum disruption in people’s lives while planning for a strong and stable India in days ahead.

    Steps taken by RBI today, to boost Indian economy, further reinforce PM @narendramodi’s vision.

    — Amit Shah (@AmitShah) April 17, 2020 " class="align-text-top noRightClick twitterSection" data=" ">

ਸ਼ਾਹ ਨੇ ਟਵੀਟ ਕਰਦਿਆਂ ਕਿਹਾ, "ਮੋਦੀ ਸਰਕਾਰ ਕੋਵਿਡ-19 ਵਿਰੁੱਧ ਲੜਾਈ ਵਿੱਚ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਘੱਟ ਤੋਂ ਘੱਟ ਪ੍ਰਭਾਵਿਤ ਕਰ ਆਉਣ ਵਾਲੇ ਦਿਨਾਂ ਵਿੱਚ ਇੱਕ ਮਜ਼ਬੂਤ ​​ਅਤੇ ਸਥਿਰ ਭਾਰਤ ਦੀ ਯੋਜਨਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।"

ਗ੍ਰਹਿ ਮੰਤਰੀ ਨੇ ਕਿਹਾ ਕਿ ਆਰਬੀਆਈ ਦੇ ਨਾਬਾਰਡ ਨੂੰ 20,000 ਕਰੋੜ ਰੁਪਏ ਅਤੇ ਸਿਡਬੀ ਨੂੰ 15,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਦੇਣ ਦੇ ਫੈਸਲਿਆਂ ਨਾਲ ਕਿਸਾਨਾਂ ਦੀ ਬਹੁਤ ਸਹਾਇਤਾ ਹੋਵੇਗੀ, ਸਟਾਰਟਅਸ ਅਤੇ ਐਮਐਸਐਮਈਜ਼ ਨੂੰ ਆਰਥਿਕ ਸਥਿਰਤਾ ਮਿਲੇਗੀ ਅਤੇ ‘ਮੇਕ ਇਨ ਇੰਡੀਆ’ ਪ੍ਰੋਗਰਾਮ ਨੂੰ ਹੁਲਾਰਾ ਮਿਲੇਗਾ। ਦੱਸਣਯੋਗ ਹੈ ਕਿ ਕੋਰੋਨਾ ਪ੍ਰਭਾਵਿਤ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਰਿਵਰਸ ਰੈਪੋ ਰੇਟ ਵਿੱਚ 25 ਬੇਸਿਸ ਅੰਕਾਂ ਦੀ ਕਟੌਤੀ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.