ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਲੌਕਡਾਊਨ ਨੂੰ ਲੋਕ ਵਿਰੋਧੀ ਯੋਜਨਾ ਕਰਾਰ ਦਿੰਦਿਆਂ ਕਿਹਾ ਕਿ ਤਾਲਾਬੰਦੀ ਨੇ ਗੈਰ ਸੰਗਠਿਤ ਸੈਕਟਰ 'ਤੇ ਹਮਲਾ ਕਰਦਿਆਂ ਦੇਸ਼ ਦੀ ਗੈਰ ਰਸਮੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ।
-
अचानक किया गया लॉकडाउन असंगठित वर्ग के लिए मृत्युदंड जैसा साबित हुआ।
— Rahul Gandhi (@RahulGandhi) September 9, 2020 " class="align-text-top noRightClick twitterSection" data="
वादा था 21 दिन में कोरोना ख़त्म करने का, लेकिन ख़त्म किए करोड़ों रोज़गार और छोटे उद्योग।
मोदी जी का जनविरोधी 'डिज़ास्टर प्लान' जानने के लिए ये वीडियो देखें। pic.twitter.com/VWJQ3xAqmG
">अचानक किया गया लॉकडाउन असंगठित वर्ग के लिए मृत्युदंड जैसा साबित हुआ।
— Rahul Gandhi (@RahulGandhi) September 9, 2020
वादा था 21 दिन में कोरोना ख़त्म करने का, लेकिन ख़त्म किए करोड़ों रोज़गार और छोटे उद्योग।
मोदी जी का जनविरोधी 'डिज़ास्टर प्लान' जानने के लिए ये वीडियो देखें। pic.twitter.com/VWJQ3xAqmGअचानक किया गया लॉकडाउन असंगठित वर्ग के लिए मृत्युदंड जैसा साबित हुआ।
— Rahul Gandhi (@RahulGandhi) September 9, 2020
वादा था 21 दिन में कोरोना ख़त्म करने का, लेकिन ख़त्म किए करोड़ों रोज़गार और छोटे उद्योग।
मोदी जी का जनविरोधी 'डिज़ास्टर प्लान' जानने के लिए ये वीडियो देखें। pic.twitter.com/VWJQ3xAqmG
ਗਾਂਧੀ ਨੇ ਟਵਿੱਟਰ 'ਤੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ ਅਚਾਨਕ ਲਗਾਇਆ ਲੌਕਡਾਊਨ ਗੈਰ-ਸੰਗਠਿਤ ਖੇਤਰ ਲਈ ਮੌਤ ਦੀ ਸਜ਼ਾ ਸਾਬਤ ਹੋਇਆ। ਉਨ੍ਹਾਂ ਦਾ ਵਾਅਦਾ 21 ਦਿਨਾਂ ਵਿੱਚ ਕੋਰੋਨਾ ਨੂੰ ਖ਼ਤਮ ਕਰਨ ਦਾ ਸੀ, ਪਰ ਉਨ੍ਹਾਂ ਨੇ ਕਰੋੜਾਂ ਨੌਕਰੀਆਂ ਅਤੇ ਛੋਟੇ ਉਦਯੋਗਾਂ ਨੂੰ ਖ਼ਤਮ ਕਰ ਦਿੱਤਾ।
ਰਾਹੁਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੇ ਨਾਂਅ 'ਤੇ ਅਸੰਗਠਿਤ ਖੇਤਰ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ, "ਗਰੀਬ, ਜਿਹੜੇ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਵਿੱਚ ਕੰਮ ਕਰਦੇ ਹਨ, ਦਿਹਾੜੀਦਾਰ ਹੁੰਦੇ ਹਨ। ਉਹ ਰੋਜ਼ਾਨਾ ਦੀ ਕਮਾਈ ਨਾਲ ਖਾਂਦੇ ਹਨ। ਜਦੋਂ ਤੁਸੀਂ ਬਿਨਾਂ ਕਿਸੇ ਨੋਟਿਸ ਦੇ ਤਾਲਾਬੰਦੀ ਦੀ ਘੋਸ਼ਣਾ ਕੀਤੀ, ਤੁਸੀਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ।"
ਵੀਡੀਓ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਦੇਸ਼ ਵਿਆਪੀ ਤਾਲਾਬੰਦੀ ਕਾਰਨ 383 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ 20 ਤੋਂ 30 ਸਾਲ ਦੇ ਵਿਚਕਾਰ ਦੀ ਉਮਰ ਦੇ 2.7 ਕਰੋੜ ਨੌਜਵਾਨ ਬੇਰੁਜ਼ਗਾਰ ਹੋ ਗਏ।