ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਦਿੱਲੀ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਕਰਨਗੇ। ਜਿਸ ਦੇ ਲਈ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੀ ਜਨਤਾਂ ਤੋਂ ਸੁਝਾਅ ਮੰਗੇ ਗਏ ਹਨ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਕਿਸਾਨੀ ਦੇ ਨਾਲ ਕਈ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਸਾਂਝਾ ਕਰ ਸਕਦੇ ਹਨ। ਦੱਸ ਦਈਏ ਕਿ ਕਿਸਾਨਾਂ ਦੇ ਅੰਦੋਲਨ ਨੂੰ ਚੱਲਦਿਆਂ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ ਹੈ। ਕਿਸਾਨੀ ਅੰਦੋਲਨ ਵਿਚਾਲੇ ਇਹ ਤੀਸਰੀ ਵਾਰ ਹੋਵੇਗਾ ਜਦੋਂ ਮੋਦੀ ਮਨ ਦੀ ਬਾਤ ਕਰਨਗੇ।