ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ‘ਭ੍ਰਿਸ਼ਟਾਚਾਰੀ ਨੰਬਰ ਵਨ’ ਦੱਸਿਆ ਸੀ। ਇਸ ਨੂੰ ਚੋਣ ਕਮਿਸ਼ਨ (EC) ਨੇ ਪਹਿਲੀ ਨਜ਼ਰੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਕਿ, ‘ਪਹਿਲੀ ਨਜ਼ਰ ਵਿੱਚ ਪਾਇਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਮਾਮਲੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੋਈ।’
ਕਾਂਗਰਸ ਨੇ ਚੋਣ ਕਮਿਸ਼ਨ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਿਰੁੱਧ ਬਿਆਨ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਕਮਿਸ਼ਨ ਨੂੰ ਮੋਦੀ ਦੇ ਪ੍ਰਚਾਰ ਉੱਤੇ ਤੁਰੰਤ ਰੋਕ ਲਗਾਉਣ ਦੀ ਵੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਕਾਂਗਰਸੀ ਆਗੂਆਂ ਦੀ ਇੱਕ ਟੀਮ ਨੇ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਵਿੱਚ ਅਭਿਸ਼ੇਕ ਮਨੂ ਸਿੰਘਵੀ, ਰਾਜੀਵ ਸ਼ੁਕਲਾ, ਸਲਮਾਨ ਖ਼ੁਰਸ਼ੀਦ ਜਿਹੇ ਆਗੂ ਸ਼ਾਮਲ ਸਨ। ਕਾਂਗਰਸ ਦੀ ਟੀਮ ਨੇ ਚੋਣ ਕਮਿਸ਼ਨ ਤੋਂ ਮੋਦੀ ਵਿਰੁੱਧ ਉਨ੍ਹਾਂ ਦੀ ਟਿਪਣੀ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਤੇ ਇਸ ਟਿੱਪਣੀ ਨੂੰ ‘ਅਸੱਭਿਅਕ, ਗ਼ੈਰ–ਕਾਨੂੰਨੀ ਤੇ ਭਾਰਤੀ ਰਵਾਇਤਾਂ ਦੇ ਵਿਰੁੱਧ’ ਦੱਸਿਆ ਸੀ।
ਰਾਜੀਵ ਗਾਂਧੀ ਬਾਰੇ ਮੋਦੀ ਦਾ ਬਿਆਨ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ: ਚੋਣ ਕਮਿਸ਼ਨ - ਚੋਣ ਕਮਿਸ਼ਨ
ਚੋਣ ਕਮਿਸ਼ਨ ਨੇ ਕਿਹਾ, ਪੀਐਮ ਨਰਿੰਦਰ ਮੋਦੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ 'ਤੇ ਬਿਆਨਬਾਜ਼ੀ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ। ਮੋਦੀ ਨੇ ਆਪਣੇ ਭਾਸ਼ਣ ਵਿੱਚ ਰਾਜੀਵ ਗਾਂਧੀ ਨੂੰ ਦੱਸਿਆ ਸੀ ‘ਭ੍ਰਿਸ਼ਟਾਚਾਰੀ ਨੰਬਰ ਵਨ'।
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ‘ਭ੍ਰਿਸ਼ਟਾਚਾਰੀ ਨੰਬਰ ਵਨ’ ਦੱਸਿਆ ਸੀ। ਇਸ ਨੂੰ ਚੋਣ ਕਮਿਸ਼ਨ (EC) ਨੇ ਪਹਿਲੀ ਨਜ਼ਰੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਕਿ, ‘ਪਹਿਲੀ ਨਜ਼ਰ ਵਿੱਚ ਪਾਇਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਮਾਮਲੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੋਈ।’
ਕਾਂਗਰਸ ਨੇ ਚੋਣ ਕਮਿਸ਼ਨ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਿਰੁੱਧ ਬਿਆਨ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਕਮਿਸ਼ਨ ਨੂੰ ਮੋਦੀ ਦੇ ਪ੍ਰਚਾਰ ਉੱਤੇ ਤੁਰੰਤ ਰੋਕ ਲਗਾਉਣ ਦੀ ਵੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਕਾਂਗਰਸੀ ਆਗੂਆਂ ਦੀ ਇੱਕ ਟੀਮ ਨੇ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਵਿੱਚ ਅਭਿਸ਼ੇਕ ਮਨੂ ਸਿੰਘਵੀ, ਰਾਜੀਵ ਸ਼ੁਕਲਾ, ਸਲਮਾਨ ਖ਼ੁਰਸ਼ੀਦ ਜਿਹੇ ਆਗੂ ਸ਼ਾਮਲ ਸਨ। ਕਾਂਗਰਸ ਦੀ ਟੀਮ ਨੇ ਚੋਣ ਕਮਿਸ਼ਨ ਤੋਂ ਮੋਦੀ ਵਿਰੁੱਧ ਉਨ੍ਹਾਂ ਦੀ ਟਿਪਣੀ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਤੇ ਇਸ ਟਿੱਪਣੀ ਨੂੰ ‘ਅਸੱਭਿਅਕ, ਗ਼ੈਰ–ਕਾਨੂੰਨੀ ਤੇ ਭਾਰਤੀ ਰਵਾਇਤਾਂ ਦੇ ਵਿਰੁੱਧ’ ਦੱਸਿਆ ਸੀ।
Modi
Conclusion: