ETV Bharat / bharat

ਭਾਰਤ 'ਚ ਕੋਰੋਨਾ ਦੇ ਮਾਮਲੇ 47 ਲੱਖ ਤੋਂ ਪਾਰ, 78 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ - corona cases in india

ਐਤਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਿਤ ਕੋਰੋਨਾ ਮਰੀਜ਼ਾਂ ਦੀ ਗਿਣਤੀ 47,54,356 ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Sep 13, 2020, 12:02 PM IST

ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਵਿੱਚ 180 ਤੋਂ ਵੱਧ ਦੇਸ਼ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ। ਹੁਣ ਤੱਕ 2.87 ਕਰੋੜ ਤੋਂ ਵੱਧ ਲੋਕ ਇਸ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ। ਕੋਰੋਨਾ 9.20 ਲੱਖ ਤੋਂ ਵੱਧ ਮਰੀਜ਼ਾਂ ਦੀ ਜ਼ਿੰਦਗੀ ਲੈ ਚੁੱਕਿਆ ਹੈ।

ਭਾਰਤ ਵਿੱਚ ਵੀ ਹਰ ਰੋਜ਼ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 47,54,356 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 94,372 ਮਾਮਲੇ ਸਾਹਮਣੇ ਆ ਗਏ ਹਨ।

ਇਸ ਦੌਰਾਨ ਦੇਸ਼ ਵਿੱਚ 1114 ਕੋਰੋਨਾ ਪੀੜਤਾਂ ਦੀ ਮੌਤ ਵੀ ਹੋ ਗਈ ਹੈ। 37,02,595 ਮਰੀਜ਼ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ 78,586 ਲੋਕਾਂ ਦੀ ਮੌਤ ਹੋ ਗਈ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਥੋੜੇ ਜਿਹੇ ਵਾਧੇ ਤੋਂ ਬਾਅਦ, 77.87 ਫ਼ੀਸਦੀ ਤੱਕ ਪਹੁੰਚ ਗਿਆ ਹੈ।

ਸਕਾਰਾਤਮਕ ਦਰ 8.80 ਫ਼ੀਸਦੀ ਹੈ। 12 ਸਤੰਬਰ ਨੂੰ 10,71,702 ਕੋਰੋਨਾ ਸੈਂਪਲਾਂ ਦੇ ਟੈਸਟ ਕੀਤੇ ਗਏ ਸਨ। ਹੁਣ ਤੱਕ ਕੁੱਲ 5,62,60,928 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਕਈ ਸੂਬੇ ਅਜਿਹੇ ਵੀ ਹਨ ਜੋ ਇਸ ਮਹਾਂਮਾਰੀ ਤੋਂ ਮੁਕਤ ਹੋ ਚੁੱਕੇ ਹਨ ਪਰ ਪ੍ਰਵਾਸੀਆਂ ਦੇ ਸੂਬੇ ਵਿੱਚ ਦਾਖ਼ਲ ਹੋਣ ਨਾਲ ਦੁਬਾਰਾ ਇਸ ਨਾਲ ਪੀੜਤ ਹੋ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.