ETV Bharat / bharat

ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦਾ ਕੋਰੋਨਾ ਕਾਰਨ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ

author img

By

Published : Sep 24, 2020, 12:33 AM IST

ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਨੇ 11 ਸਤੰਬਰ ਨੂੰ ਖ਼ੁਦ ਟਵੀਟ ਰਾਹੀਂ ਕੋਰੋਨਾ ਪੀੜਤ ਹੋਣ ਬਾਰੇ ਦੱਸਿਆ ਸੀ। ਟਵੀਟ 'ਚ ਮੰਤਰੀ ਨੇ ਲਿਖਿਆ ਸੀ ਕਿ ਮੇਰੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ।

ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦਾ ਕੋਰੋਨਾ ਕਾਰਨ ਦੇਹਾਂਤ

ਨਵੀਂ ਦਿੱਲੀ: ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦਾ ਕੋਰੋਨਾ ਦੇ ਕਾਰਨ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾਨ ਏਮਜ਼ ਵਿੱਚ ਦੇਹਾਂਤ ਹੋ ਗਿਆ। ਕੋਰੋਨਾ ਨਾਲ ਪੀੜਤ ਹੋਣ ਕਾਰਨ ਉਨ੍ਹਾਂ ਦਾ ਇਲਾਜ ਏਮਜ਼ ਵਿੱਚ ਚਲ ਰਿਹਾ ਸੀ, ਜਿਥੇ ਬੁੱਧਵਾਰ ਰਾਤ 8 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਖ਼ੁਦ ਟਵੀਟ ਕਰਕੇ ਦਿੱਤੀ ਸੀ ਜਾਣਕਾਰੀ
ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਨੇ 11 ਸਤੰਬਰ ਨੂੰ ਖ਼ੁਦ ਟਵੀਟ ਰਾਹੀਂ ਕੋਰੋਨਾ ਪੀੜਤ ਹੋਣ ਬਾਰੇ ਦੱਸਿਆ ਸੀ। ਟਵੀਟ 'ਚ ਮੰਤਰੀ ਨੇ ਲਿਖਿਆ ਸੀ ਕਿ ਮੇਰੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਅਜੇ ਸਿਹਤਮੰਦ ਹਾਂ ਅਤੇ ਡਾਕਟਰਾਂ ਦੀ ਸਲਾਹ ਲੈ ਰਿਹਾ ਹਾਂ। ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਕੁੱਝ ਦਿਨ ਤੱਕ ਖ਼ੁਦ ਨੂੰ ਅਲੱਗ ਰੱਖਣ ਅਤੇ ਕੋਈ ਵੀ ਲੱਛਣ ਵਿਖਾਈ ਦੇਣ 'ਤੇ ਤੁਰੰਤ ਕੋਰੋਨਾ ਜਾਂਚ ਕਰਵਾਉਣ।

ਏਮਜ਼ ਵਿੱਚ ਹੋਈ ਮੌਤ

ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦੀ ਸਥਿਤੀ ਵਿਗੜਦੀ ਵੇਖ ਕੇ ਕੁੱਝ ਦਿਨ ਪਹਿਲਾਂ ਦਿੱਲੀ ਵਿਖੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਇਥੇ ਸੀਨੀਅਰ ਡਾਕਟਰਾਂ ਦੀ ਦੇਖਰੇਖ ਵਿੱਚ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। ਬੁੱਧਵਾਰ ਦੇਰ ਸ਼ਾਮ ਅਚਾਨਕ ਉਨ੍ਹਾਂ ਦੀ ਹਾਲਤ ਵਿਗੜ ਗਈ, ਜਿਸ ਕਾਰਨ ਰਾਤ 8 ਵਜੇ ਦੇਹਾਂਤ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.